ਸਰਕਾਰੀ ਸਕੂਲਾਂ ‘ਚ 10ਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਗਰਭਵਤੀ ਪਾਈਆਂ ਗਈਆਂ

ਰਾਸ਼ਟਰੀ

ਭੁਵਨੇਸ਼ਵਰ, 26 ਜੁਲਾਈ, ਦੇਸ਼ ਕਲਿਕ ਬਿਊਰੋ :
ਦੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 10ਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਗਰਭਵਤੀ ਪਾਈਆਂ ਗਈਆਂ। ਇਹ ਖੁਲਾਸਾ ਉਦੋਂ ਹੋਇਆ ਜਦੋਂ ਦੋਵਾਂ ਕੁੜੀਆਂ ਨੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੈਨੇਟਰੀ ਪੈਡ ਲੈਣ ਤੋਂ ਇਨਕਾਰ ਕਰ ਦਿੱਤਾ। ਸ਼ੱਕ ਦੇ ਆਧਾਰ ‘ਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਦੀ ਗਰਭ ਅਵਸਥਾ ਦੀ ਪੁਸ਼ਟੀ ਹੋਈ। ਇਹ ਮਾਮਲਾ ਓਡੀਸ਼ਾ ਦੇ ਕੰਧਮਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਾਹਮਣੇ ਆਇਆ।
ਇਹ ਘਟਨਾਵਾਂ ਤੁਮੁਦੀਬੰਧ ਬਲਾਕ ਦੇ ਦੋ ਵੱਖ-ਵੱਖ ਸਕੂਲਾਂ ਨਾਲ ਸਬੰਧਤ ਹਨ। ਪੁਲਿਸ ਨੇ ਕੋਟਗੜ੍ਹ ਅਤੇ ਬੇਲਘਰ ਪੁਲਿਸ ਥਾਣਿਆਂ ਵਿੱਚ ਵੱਖ-ਵੱਖ ਮਾਮਲੇ ਦਰਜ ਕੀਤੇ ਹਨ ਅਤੇ ਜਾਂਚ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।