ਪੰਜਾਬ ‘ਚ ਪੱਛਮੀ ਗੜਬੜੀ ਸਰਗਰਮ, ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ

ਪੰਜਾਬ

ਚੰਡੀਗੜ੍ਹ, 28 ਜੁਲਾਈ, ਦੇਸ਼ ਕਲਿਕ ਬਿਊਰੋ :
ਬੀਤੇ ਦਿਨ ਕੁਝ ਕੁ ਇਲਾਕਿਆਂ ਵਿੱਚ ਮੀਂਹ ਪਿਆ, ਜਿਸ ਕਾਰਨ ਐਤਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਆਇਆ ਅਤੇ ਇਹ ਆਮ ਦੇ ਨੇੜੇ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਵੱਲੋਂ ਪੰਜਾਬ ਵਿੱਚ ਅਗਲੇ 4 ਦਿਨਾਂ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਮੌਸਮ ਵਿਗਿਆਨ ਕੇਂਦਰ ਅਨੁਸਾਰ, ਪੱਛਮੀ ਗੜਬੜੀ ਦੇ ਸਰਗਰਮ ਹੋਣ ਦੇ ਨਾਲ-ਨਾਲ ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਪਰ ਇਸਦਾ ਬਹੁਤਾ ਪ੍ਰਭਾਵ ਪੰਜਾਬ ਵਿੱਚ ਨਹੀਂ ਦਿਖਾਈ ਦੇ ਰਿਹਾ ਹੈ ਅਤੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਨਹੀਂ ਹੋ ਸਕਿਆ ਹੈ।
ਮੀਂਹ ਦੀ ਗੱਲ ਕਰੀਏ ਤਾਂ ਲੁਧਿਆਣਾ ਵਿੱਚ 27 ਮਿਲੀਮੀਟਰ, ਫਿਰੋਜ਼ਪੁਰ ਵਿੱਚ 49.5 ਮਿਲੀਮੀਟਰ ਅਤੇ ਮੋਹਾਲੀ ਵਿੱਚ 12 ਮਿਲੀਮੀਟਰ ਮੀਂਹ ਪਿਆ ਹੈ। ਜਦੋਂ ਕਿ ਅੰਮ੍ਰਿਤਸਰ ਵਿੱਚ ਤਾਪਮਾਨ 1.5 ਡਿਗਰੀ ਵਧ ਕੇ 36.5 ਡਿਗਰੀ, ਲੁਧਿਆਣਾ ਵਿੱਚ 1 ਡਿਗਰੀ ਵਧ ਕੇ 35.2 ਡਿਗਰੀ, ਪਠਾਨਕੋਟ ਦਾ ਤਾਪਮਾਨ 2.3 ਡਿਗਰੀ ਵਧ ਕੇ 36.1 ਡਿਗਰੀ ਹੋ ਗਿਆ। ਜਦੋਂ ਕਿ ਪਟਿਆਲਾ ਦਾ ਤਾਪਮਾਨ 1.2 ਡਿਗਰੀ ਘਟ ਕੇ 34.8 ਡਿਗਰੀ ਹੋ ਗਿਆ।
ਅੱਜ 28 ਤੇ ਭਲਕੇ 29 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ 50 ਤੋਂ 70% ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।