ਪੋਰਟ ਬਲੇਅਰ, 29 ਜੁਲਾਈ, ਦੇਸ਼ ਕਲਿਕ ਬਿਊਰੋ :
ਸੋਮਵਾਰ ਰਾਤ 12:11 ਵਜੇ ਅੰਡੇਮਾਨ ਅਤੇ ਨਿਕੋਬਾਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦਾ ਕੇਂਦਰ ਬੰਗਾਲ ਦੀ ਖਾੜੀ ਵਿੱਚ ਸਮੁੰਦਰ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ।
ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.2 ਸੀ। ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।
