ਚੰਡੀਗੜ੍ਹ, 29 ਜੁਲਾਈ, ਦੇਸ਼ ਕਲਿਕ ਬਿਊਰੋ :
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਅੱਜ 29 ਜੁਲਾਈ ਨੂੰ ਹਾਈ ਕੋਰਟ (High Court) ਵਿੱਚ ਹੋਵੇਗੀ।
ਪਿਛਲੀ ਸੁਣਵਾਈ ਵਿੱਚ, ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ‘ਚ ਬਦਲਾਅ ਲਈ ਸਮਾਂ ਮੰਗਿਆ ਸੀ, ਜਿਸਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਸੀ।ਮਜੀਠੀਆ ਨੂੰ ਵਿਜੀਲੈਂਸ ਬਿਊਰੋ (Vigilance Bureau) ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਹੈ।
ਇਸ ਤੋਂ ਪਹਿਲਾਂ 2021 ਵਿੱਚ, ਕਾਂਗਰਸ ਸਰਕਾਰ ਦੌਰਾਨ, ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਵੀ ਇੱਕ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਹੁਣ ਤੱਕ 6 ਲੋਕਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਸਾਬਕਾ ਈਡੀ ਡਿਪਟੀ ਡਾਇਰੈਕਟਰ ਸ਼ਾਮਲ ਹਨ।
