ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿੱਕ ਬਿਓਰੋ :
ਬੀਤੇ ਦਿਨੀਂ ਰਾਜਸਥਾਨ ਵਿੱਚ ਹੋਈ ਪ੍ਰੀਖਿਆ ਦੌਰਾਨ ਇਕ ਕਕਾਰਾਂ ਸਮੇਤ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਰੋਕਣ ਬਾਅਦ ਮਾਮਲਾ ਸਾਹਮਣੇ ਆਇਆ ਸੀ। ਇਸ ਦਾ ਚਾਰ ਚੁਫੇਰੇ ਤੋਂ ਨਿਖੇਧੀ ਕੀਤੀ ਜਾ ਰਹੀ ਸੀ। ਸਿੱਖ ਸੰਗਤਾਂ ਵਿੱਚ ਰਾਜਸਥਾਨ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਣ ਰਾਜਸਥਾਨ ਸਰਕਾਰ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਭਾਜਪਾ ਦੇ ਬੁਲਾਰੇ ਐਡਵੋਕੇਟ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ ਉਤੇ ਦਿੱਤੀ।
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸਿੱਖਾਂ ਦੇ ਸਨਮਾਨ ਲਈ ਹਮੇਸ਼ਾ ਤਿਆਰ। ਰਾਜਸਥਾਨ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਪ੍ਰੀਖਿਆਵਾਂ ਵਿੱਚ ਪੰਜ ਕਕਾਰਾਂ ਨਾਲ ਸਿੱਖਾਂ ਨੂੰ ਸਨਮਾਨ ਸਹਿਤ ਪ੍ਰੀਖਿਆਵਾਂ ਦੇਣ ਦੀ ਸਹੂਲਤ ਪ੍ਰਧਾਨ ਕਰ ਦਿੱਤੀ ਹੈ। ਇਹ ਕੇਂਦਰ ਸਰਕਾਰ ਦੀਆਂ ਗਾਈਡਲਾਈਨ ਜੋ ਬੜੀ ਮਿਹਨਤ ਨਾਲ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ, ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਨੇ ਕੇਂਦਰ ਸਰਕਾਰ ਵਿੱਚ JEE ਦੀ ਪ੍ਰੀਖਿਆ ਲਈ ਲਾਗੂ ਕਰਵਾਈਆਂ ਸਨ। ਉਨ੍ਹਾਂ ਕਿਹਾ ਕਿ ਰਾਜਸਥਾਨ ਲਈ ਪੰਜਾਬ ਭਾਜਪਾ ਦੀ ਟੀਮ ਸਾਡੇ ਮਾਨਯੋਗ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਰਾਜਸਥਾਨ ਸਰਕਾਰ ਦੇ ਸੰਪਰਕ ਵਿੱਚ ਸੀ। ਸ੍ਰੋਮਣੀ ਕਮੇਟੀ ਨੂੰ ਪੰਜਾਬ ਅਤੇ ਦੂਜੇ ਰਾਜਾਂ ਵਿੱਚ ਵੀ ਇਹ ਲਾਗੂ ਕਰਵਾਉਣੀਆਂ ਲੋੜੀਂਦੀਆਂ ਹਨ ਤਾਂ ਜੋ ਅੱਗੋ ਕਿਸੇ ਸਿੱਖ ਭੈਣ ਭਰਾ ਨੂੰ ਸਮੱਸਿਆ ਨਾ ਆਵੇ।
