ਕਰਨਲ ਬਾਠ ਕੁੱਟਮਾਰ ਮਾਮਲਾ : ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰਾਂ ਸਮੇਤ ਦੋ ਮੁਲਾਜ਼ਮਾਂ ਖਿਲਾਫ਼ ਵੱਡਾ ਐਕਸ਼ਨ

ਪੰਜਾਬ

ਪਟਿਆਲਾ, 30 ਜੁਲਾਈ, ਦੇਸ਼ ਕਲਿੱਕ ਬਿਓਰੋ :

ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰਾਂ ਸਮੇਤ ਦੋ ਪੁਲਿਸ ਮੁਲਾਜ਼ਮਾਂ ਉਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਵੱਲੋਂ ਵਿਭਾਗੀ ਕਾਰਵਾਈ ਪੂਰੀ ਕਰਦਿਆਂ ਚਾਰ ਇੰਸਪੈਕਟਰਾਂ ਸਮੇਤ ਦੋ ਪੁਲਿਸ ਮੁਲਾਜ਼ਮਾਂ ਖਿਲਾਫ ਵੱਡੇ ਐਕਸ਼ਨ ਕੀਤਾ ਹੈ।ਇਨ੍ਹਾਂ ਚਾਰ ਇੰਸਪੈਕਟਰਾਂ ਵਿੱਚ ਸ਼ਾਮਿਲ ਇੰਸਪੈਕਟਰ ਹੈਰੀ ਬੋਪਾਰਾਏ, ਇੰਸਪੈਕਟਰ ਰੌਣੀ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋ ਅਤੇ ਇੰਸਪੈਕਟਰ ਸ਼ਮਿੰਦਰ ਸਿੰਘ ਸਮੇਤ ਦੋ ਪੁਲਿਸ ਮੁਲਾਜ਼ਮ ਸ਼ਾਮਲ ਹਨ। ਐਸਐਸਪੀ ਵਰੁਣ ਸ਼ਰਮਾ ਵੱਲੋਂ ਕੀਤੀ ਵਿਭਾਗੀ ਕਾਰਵਾਈ ਮੁਤਾਬਕ ਇਨ੍ਹਾਂ ਪੁਲਿਸ ਇੰਸਪੈਕਟਰਾਂ ਸਮੇਤ ਪੁਲਿਸ ਮੁਲਾਜ਼ਮਾਂ ਦੀ ਤਿੰਨ ਸਾਲਾਂ ਦੀ ਸੇਵਾ ਵਿੱਚ ਕਟੌਤੀ ਕੀਤੀ ਗਈ ਹੈ ਅਤੇ ਤਿੰਨ ਸਾਲਾਂ ਦੌਰਾਨ ਇਹਨਾਂ ਨੂੰ ਕੋਈ ਵਾਧਾ ਨਹੀਂ ਮਿਲੇਗਾ।

ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਬਾਠ ਵੱਲੋਂ ਇਸ ਸਬੰਧੀ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦਾ ਧੰਨਵਾਦ ਕੀਤਾ ਹੈ। ‌

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।