ਜਲੰਧਰ: ਪੰਜਾਬ ਸਰਕਾਰ ਵੱਲੋਂ SMO ਸਮੇਤ 3 ਡਾਕਟਰ ਮੁਅੱਤਲ

ਸਿਹਤ ਪ੍ਰਵਾਸੀ ਪੰਜਾਬੀ


ਚੰਡੀਗੜ੍ਹ: 30 ਜੁਲਾਈ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਜਲੰਧਰ ਹਸਪਤਾਲ ਦੇ SMO ਸਮੇਤ 3 ਡਾਕਟਰ ਮੁਅੱਤਲ ਕੀਤੇ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਕਸੀਜਨ ਪਲਾਂਟ ਬੰਦ ਹੋਣ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਵੱਡਾ ਐਕਸ਼ਨ ਲੈਂਦਿਆਂ ਇਹ ਕਾਰਵਾਈ ਕੀਤੀ ਗਈ ਹੈ। ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਜਲੰਧਰ ਹਸਪਤਾਲ ਦਾ ਦੌਰਾ ਕੀਤਾ ਅਤੇ ਲਾਪਰਵਾਹੀ ਵਰਤਣ ਦੇ ਦੋਸ਼ ‘ਚ ਇਹ ਕਾਰਵਾਈ ਕੀਤੀ ਗਈ ਹੈ। ਸਿਹਤ ਮੰਤਰੀ ਨੇ ਪ੍ਰੈਸ ਵਾਰਤਾ ਦੌਰਾਨ ਵੀ ਕਿਹਾ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਹੋਰ ਵੀ ਇਸ ਲਈ ਜ਼ਿੰਮੇਵਾਰ ਪਾਇਆ ਗਿਆ ਤਾਂ ਉਸ ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।