6 ਅਗਸਤ ਵਾਲੀ ਵਿੱਤ ਮੰਤਰੀ ਨਾਲ ਮੀਟਿੰਗ ਤੋਂ ਹੋਏ ਇਨਕਾਰੀ
ਮੋਰਿੰਡਾ, 30 ਜੁਲਾਈ ( ਭਟੋਆ )
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਈ ਅਹਿਮ ਫੈਸਲੇ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੀ ਮੀਟਿੰਗ ਡਾਇਰੈਕਟੋਰੇਟ ਸਥਾਨਕ ਸਰਕਾਰਾਂ ਵਿਭਾਗ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਤਹਿ ਹੋਈ ਸੀ। ਆਗੂਆਂ ਨੇ ਦੱਸਿਆ ਕਿ ਇਸ ਦੇ ਸਬੰਧ ਵਿੱਚ ਯੂਨੀਅਨ ਦੇ ਆਗੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਨ ਗਏ ਤਾਂ ਮੰਤਰੀ ਦਾ ਐਨਾ ਰੁੱਖਾ ਰਵੱਈਆ ਸੀ, ਜਿਵੇਂ ਅਸੀਂ ਕੋਈ ਵੱਡਾ ਗੁਨਾਹ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਸਾਨੂੰ ਸਮੂਹ ਆਗੂਆਂ ਨੂੰ ਬੋਰਡ ਦੇ ਅਧਿਕਾਰੀਆਂ ਸਾਹਮਣੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਬਹੁਤ ਕੁੱਝ ਬੋਲ ਗਏ, ਏਥੋਂ ਤੱਕ ਵੀ ਕਿਹਾ ਗਿਆ ਕਿ ਇੰਨ੍ਹਾਂ ਤੇ ਪਰਚੇ ਦਰਜ ਕਰੋ। ਦੁੱਖ ਦੀ ਗੱਲ ਇਹ ਹੈ ਕਿ ਸਾਡੀਆਂ ਹੱਕੀ ਮੰਗਾਂ ਪ੍ਰਤੀ ਕੋਈ ਵੀ ਗੱਲ ਨਹੀਂ ਕੀਤੀ ਗਈ। ਮੰਤਰੀ ਦੇ ਇਸ ਰਵੱਈਏ ਨੂੰ ਵੇਖਦੇ ਹੋਏ, ਆਪਣੀ ਬੇਜ਼ਤੀ ਮਹਿਸੂਸ ਕਰਦੇ ਹੋਏ, ਮੀਟਿੰਗ ਵਿੱਚੋਂ ਬਾਹਰ ਆ ਗਏ। ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਅੰਦਰ ਜੇਕਰ ਆਮ ਵਰਕਰਾਂ ਸਬੰਧੀ ਅਜਿਹਾ ਵਤੀਰਾ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਕਰਨ ਲਈ ਮਜ਼ਬੂਰ ਹੋਵਾਂਗੇ। ਜਿਸ ਦੇ ਰੋਸ ਵਜੋਂ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਅਸੀਂ 6 ਅਗਸਤ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨਾਲ ਨਹੀਂ ਕਰਾਂਗੇ ਅਤੇ ਪੰਜਾਬ ਭਰ ਦੇ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਆਊਟਸੋਰਸ ਕਾਮੇ 1 ਅਗਸਤ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣਗੇ। ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਪ੍ਰਸ਼ਾਸਨ ਦੀ ਹੋਵੇਗੀ।ਇਸ ਮੌਕੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ ਜਨਰਲ ਸਕੱਤਰ ਜਗਵੀਰ ਸਿੰਘ, ਸਹਾਇਕ ਸਕੱਤਰ ਮਿਲਖਾ ਸਿੰਘ ਬਰਨਾਲਾ,ਕਲਵਿੰਦਰ ਸਿੰਘ, ਕੁਲਦੀਪ ਸਿੰਘ ਸੰਗਰੂਰ, ਰੂਪ ਸਿੰਘ ਸਮਾਣਾ,ਸੱਤਪਾਲ ਸਿੰਘ, ਬੇਅੰਤ ਸਿੰਘ, ਸੰਜੂ ਕੁਮਾਰ, ਹਰਪ੍ਰੀਤ ਸਿੰਘ, ਵਿਜੇ ਕੁਮਾਰ, ਜਗਸੀਰ ਸਿੰਘ ਟਾਹਲੀਆਂ ਆਦਿ ਹਾਜ਼ਰ ਸਨ।