ਟਰੰਪ ਵੱਲੋਂ ਭਾਰਤ ‘ਤੇ 25% ਟੈਰਿਫ ਲਾਉਣ ਦਾ ਐਲਾਨ

ਕੌਮਾਂਤਰੀ ਰਾਸ਼ਟਰੀ

ਨਵੀਂ ਦਿੱਲੀ: 30 ਜੁਲਾਈ, ਦੇਸ਼ ਕਲਿੱਕ ਬਿਓਰੋ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਇੱਕ ਅਗਸਤ ਤੋਂ ਭਾਰਤ ਉੱਪਰ 25% ਟੈਰਿਫ ਡਿਊਟੀ ਲਾਈ ਜਾਵੇਗੀ।
ਟਰੰਪ ਨੇ ਅੱਜ ਇਹ ਫੁਰਮਾਨ ਜਾਰੀ ਕਰ ਦਿੱਤਾ ਹੈ ।
ਪਹਿਲਾਂ ਕਿਹਾ ਜਾ ਰਿਹਾ ਸੀ ਕਿ ਜੇਕਰ ਭਾਰਤ ਇਸ ਹਫ਼ਤੇ ਅਮਰੀਕਾ ਨਾਲ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਵਿੱਚ ਅਸਫਲ ਰਹਿੰਦਾ ਹੈ ਤਾਂ ਉਸਨੂੰ 25% ਤੱਕ ਦੇ ਟੈਰਿਫ ਦਾ ਸਾਹਮਣਾ ਕਰਨਾ ਪੈ ਸਕਦਾ
ਉਨ੍ਹਾਂ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਸੀ ਕਿ ਮੈਨੂੰ ਲੱਗਦਾ ਹੈ ਇਹ ਲੱਗੇਗਾ ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਕੀ ਸਮਝੌਤੇ ਦੀ ਅਣਹੋਂਦ ਵਿੱਚ ਦਿੱਲੀ ਨੂੰ ਉੱਚ ਟੈਰਿਫ ਦਾ ਸਾਹਮਣਾ ਕਰਨਾ ਪਵੇਗਾ।

ਅਮਰੀਕਾ ਨੇ ਭਾਰਤ ਅਤੇ ਕਈ ਹੋਰ ਦੇਸ਼ਾਂ ਲਈ 1 ਅਗਸਤ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਹੈ ਕਿ ਉਹ ਵਪਾਰ ਸਮਝੌਤੇ ‘ਤੇ ਪਹੁੰਚਣ ਜਾਂ ਵਧੇ ਹੋਏ ਟੈਰਿਫ ਦਾ ਸਾਹਮਣਾ ਕਰਨ।
ਭਾਰਤੀ ਅਤੇ ਅਮਰੀਕੀ ਅਧਿਕਾਰੀ ਪਿਛਲੇ ਕੁਝ ਮਹੀਨਿਆਂ ਤੋਂ ਵਪਾਰ ਸਮਝੌਤੇ ‘ਤੇ ਗੱਲਬਾਤ ਕਰ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।