ਜਲੰਧਰ, 31 ਜੁਲਾਈ, ਦੇਸ਼ ਕਲਿਕ ਬਿਊਰੋ :
ਜਲੰਧਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਇੱਕ ਨੌਜਵਾਨ ਦਾ ਸ਼ਰੇਆਮ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਨੌਜਵਾਨ ਨੂੰ ਮਾਰਨ ਵਾਲੇ ਉਸ ਦੇ ਦੋਸਤ ਹਨ। ਦੋ ਦਰਜਨ ਦੇ ਕਰੀਬ ਵਿਅਕਤੀਆਂ ਨੇ ਨੌਜਵਾਨ ਨੂੰ ਕਈ ਵਾਰ ਚਾਕੂ ਮਾਰੇ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਸਾਰੇ ਮੁਲਜ਼ਮ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।ਘਟਨਾ ਜਲੰਧਰ ਪੱਛਮੀ ਵਿਧਾਨ ਸਭਾ ਦੇ ਘਾਹ ਮੰਡੀ ਇਲਾਕੇ ਦੀ ਹੈ। ਮ੍ਰਿਤਕ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਘਟਨਾ ਸਮੇਂ ਰਾਹੁਲ ਬਸਤੀ ਸ਼ੇਖ ਘਾਹ ਮੰਡੀ ਚੌਕ ਨੇੜੇ ਆਪਣੇ ਦੋਸਤਾਂ ਨਾਲ ਸੀ। ਉੱਥੇ ਉਨ੍ਹਾਂ ਦੀ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਮੁਲਜ਼ਮਾਂ ਨੇ ਰਾਹੁਲ ‘ਤੇ ਚਾਕੂ ਨਾਲ ਦਰਜਨਾਂ ਵਾਰ ਕੀਤੇ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।ਨੌਜਵਾਨ ਦੇ ਕਤਲ ਦੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਰਿਕਾਰਡ ਹੋ ਗਈ ਹੈ। ਇਹ ਘਟਨਾ ਜਿੰਮ ਦੇ ਬਾਹਰ ਲੱਗੇ ਕੈਮਰੇ ਵਿੱਚ ਕੈਦ ਹੋ ਗਈ ਹੈ। ਥਾਣਾ-5 ਦੀ ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਮੌਕੇ ‘ਤੇ ਪਹੁੰਚੇ ਥਾਣਾ ਇੰਸਪੈਕਟਰ ਸਾਹਿਲ ਚੌਧਰੀ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।ਪੁਲਸ ਨੇ ਜਿੰਮ ਵਿੱਚ ਲੱਗੇ ਕੈਮਰੇ ਦੀ ਰਿਕਾਰਡਿੰਗ ਲੈ ਲਈ ਹੈ।