ਲੱਦਾਖ ‘ਚ ਸ਼ਹੀਦ ਹੋਏ ਪੰਜਾਬ ਦੇ 2 ਜਵਾਨਾਂ ਦਾ ਅੱਜ ਫੌਜੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

ਪੰਜਾਬ

ਚੰਡੀਗੜ੍ਹ, 31 ਜੁਲਾਈ, ਦੇਸ਼ ਕਲਿਕ ਬਿਊਰੋ :
ਪਠਾਨਕੋਟ ਜ਼ਿਲ੍ਹੇ ਦੇ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਸਿੰਘ ਅਤੇ ਗੁਰਦਾਸਪੁਰ ਜ਼ਿਲ੍ਹੇ ‘ਚ ਦੀਨਾਨਗਰ ਦੇ ਪਿੰਡ ਸ਼ਮਸ਼ੇਰਪੁਰ ਦੇ ਨਾਇਕ ਦਲਜੀਤ ਸਿੰਘ ਨੇ ਲੱਦਾਖ ਦੀਆਂ ਵਾਦੀਆਂ ਵਿੱਚ ਦੇਸ਼ ਦੀ ਸੇਵਾ ਕਰਦੇ ਹੋਏ ਬੀਤੇ ਕੱਲ੍ਹ ਸ਼ਹੀਦੀ ਪ੍ਰਾਪਤ ਕੀਤੀ। ਬੁੱਧਵਾਰ ਸਵੇਰੇ ਲੱਦਾਖ ਵਿੱਚ ਅਚਾਨਕ ਫੌਜ ਦਾ ਕਾਫਲਾ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਿਆ। ਇਸ ਘਟਨਾ ਵਿੱਚ ਗੱਡੀ ਵਿੱਚ ਬੈਠੇ ਤਿੰਨ ਹੋਰ ਸੈਨਿਕ ਜ਼ਖਮੀ ਹੋ ਗਏ।ਹਾਦਸੇ ਦੀ ਖ਼ਬਰ ਮਿਲਦੇ ਹੀ ਪਠਾਨਕੋਟ ਅਤੇ ਪਿੰਡ ਸ਼ਮਸ਼ੇਰਪੁਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਦਲਜੀਤ ਸਿੰਘ ਦੀ ਸ਼ਹਾਦਤ ਦੀ ਖ਼ਬਰ ਉਨ੍ਹਾਂ ਦੇ ਪਿੰਡ ਸ਼ਮਸ਼ੇਰਪੁਰ ਪਹੁੰਚਦੇ ਹੀ ਪਰਿਵਾਰ ਅਤੇ ਪਿੰਡ ਵਾਸੀਆਂ ‘ਤੇ ਦੁੱਖ ਦਾ ਪਹਾੜ ਡਿੱਗ ਪਿਆ। ਪਰਿਵਾਰ ਦੀਆਂ ਅੱਖਾਂ ਵਿੱਚ ਹੰਝੂ ਨਹੀਂ ਰੁਕ ਰਹੇ ਹਨ। ਪਿੰਡ ਵਿੱਚ ਚਾਰੇ ਪਾਸੇ ਉਦਾਸੀ ਦਾ ਮਾਹੌਲ ਹੈ।
ਇਸ ਦੇ ਨਾਲ ਹੀ ਪਠਾਨਕੋਟ ਦੇ ਭਾਨੂ ਨੂੰ ਜੂਨ ਵਿੱਚ ਹੀ ਤਰੱਕੀ ਮਿਲੀ ਸੀ ਅਤੇ ਉਹ ਲੈਫਟੀਨੈਂਟ ਕਰਨਲ ਬਣੇ ਸਨ।
ਅੱਜ ਦੋਵਾਂ ਸ਼ਹੀਦਾਂ ਦੀਆਂ ਦੇਹਾਂ ਪੰਜਾਬ ਲਿਆਂਦੀਆਂ ਜਾਣਗੀਆਂ। ਸ਼ਹੀਦ ਭਾਨੂ ਪ੍ਰਤਾਪ ਸਿੰਘ ਨੂੰ ਪਠਾਨਕੋਟ ਅਤੇ ਦਲਜੀਤ ਸਿੰਘ ਨੂੰ ਗੁਰਦਾਸਪੁਰ ਵਿੱਚ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਦੋਵਾਂ ਦੀਆਂ ਦੇਹਾਂ ਅੱਜ ਲੱਦਾਖ ਤੋਂ ਪਠਾਨਕੋਟ ਏਅਰਬੇਸ ਪਹੁੰਚ ਜਾਣਗੀਆਂ।
ਸ਼ਹੀਦ ਹਵਲਦਾਰ ਦਲਜੀਤ ਸਿੰਘ ਦੀ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਅਤੇ ਸ਼ਹੀਦ ਭਾਨੂ ਪ੍ਰਤਾਪ ਸਿੰਘ ਨੂੰ ਉਨ੍ਹਾਂ ਦੇ ਘਰ ਲਿਆਂਦਾ ਜਾਵੇਗਾ ਜਿੱਥੇ ਉਨ੍ਹਾਂ ਦਾ ਪੂਰੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।