ਮਾਨਸਾ 31 ਜੁਲਾਈ: ਦੇਸ਼ ਕਲਿੱਕ ਬਿਓਰੋ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਰਤਿੰਦਰਪਾਲ ਕੌਰ ਧਾਰੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਆਂਗਣਵਾੜੀ ਵਰਕਰ ਜਾਂ ਹੈਲਪਰ ਨੇ ਜ਼ਿਲ੍ਹੇ ਦੇ ਬਲਾਕ ਤੋਂ ਦੂਜੇ ਬਲਾਕ ਵਿਚ ਬਦਲੀ ਕਰਵਾਉਣੀ ਹੈ ਤਾਂ ਉਹ ਆਪਣੀ ਅਰਜ਼ੀ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵਿਖੇ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਬਦਲੀਆਂ ਸਬੰਧੀ ਅਰਜ਼ੀਆ 07 ਅਗਸਤ, 2025 ਤੱਕ ਪ੍ਰਾਪਤ ਕੀਤੀਆਂ ਜਾਣਗੀਆਂ। ਵਧੇਰੇ ਜਾਣਕਾਰੀ ਲਈ ਸਬੰਧਤ ਬਲਾਕ ਬਾਲ ਵਿਕਾਸ ਪ੍ਰੌਜੈਕਟ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
