ਕਤਲ ਮਾਮਲੇ ’ਚ ਅਦਾਲਤ ਨੇ ਸੁਣਾਈ ਉਮਰ ਕੈਦ

ਪੰਜਾਬ

ਫਾਜਿਲਕਾ, 31 ਜੁਲਾਈ 2025, ਦੇਸ਼ ਕਲਿੱਕ ਬਿਓਰੋ :

2022 ਵਿੱਚ ਹੋਏ ਕਤਲ ਮਾਮਲੇ ਵਿੱਚ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ। ਅਦਾਲਤ ਨੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ। 17 ਅਪ੍ਰੈਲ 2022 ਦੀ ਇੱਕ ਘਟਨਾ ਵਿੱਚ ਪਰਮਜੀਤ ਸਿੰਘ ਦਾ  ਤੇਜ਼ਧਾਰ ਹਥਿਆਰਾਂ ਨਾਲ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਹੋਰਾਂ ਨੂੰ ਸ਼ਿੰਦਾ ਸਿੰਘ, ਜਸਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਸਰੋਜ ਰਾਣੀ ਨੂੰ ਵੀ ਜ਼ਖਮੀ ਕਰ ਦਿੱਤਾ ਸੀ। ਇਸ ਕੇਸ ਵਿਚ ਦੋਸ਼ੀਆਣ ਸੁਖਚੈਨ ਸਿੰਘ, ਬਲਜਿੰਦਰ ਸਿੰਘ, ਕਮਲਜੀਤ ਸਿੰਘ ਉਰਫ਼ ਕਮਲ, ਹੈਪੀ ਸਿੰਘ ਦੇ ਖਿਲਾਫ ਪੁਲਿਸ ਨੇ 17 ਅਪ੍ਰੈਲ 2022 ਨੂੰ ਥਾਣਾ ਸਦਰ ਫਾਜ਼ਿਲਕਾ ਵਿਖੇ ਧਾਰਾ 302, 324, 323, 148, 149, 120-ਬੀ ਆਈਪੀਸੀ ਦੇ ਤਹਿਤ ਐਫਆਈਆਰ ਨੰਬਰ 66 ਦਰਜ ਕੀਤੀ ਸੀ। ਜਿਸ ਦੇ ਕਾਰਵਾਈ ਅਮਲ ਵਿੱਚ ਲਿਆਉਂਦਿਆ ਅਜੀਤ ਪਾਲ ਸਿੰਘ, ਵਧੀਕ ਸੈਸ਼ਨ ਜੱਜ ਫਾਜ਼ਿਲਕਾ ਦੀ ਅਦਾਲਤ ਨੇ ਦੋਸ਼ੀਆਂ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਦੇ ਨਾਲ-ਨਾਲ ਜੁਰਮਾਨਾ ਵੀ ਲਗਾਇਆ ਹੈ।
ਤੱਥਾਂ ਅਨੁਸਾਰ ਸ਼ਿੰਦਾ ਸਿੰਘ ਵੱਲੋਂ ਇੱਕ ਚਿਕਨ ਸੈਂਟਰ ਚਲਾਇਆ ਜਾ ਰਿਹਾ ਸੀ ਜਿੱਥੇ ਦੋਸ਼ੀ ਰਾਤ ਦੇ ਸਮੇਂ ਗਏ ਅਤੇ ਸ਼ਿੰਦਾ ਸਿੰਘ ਨੂੰ ਚਿਕਨ ਮੁਹੱਈਆ ਕਰਵਾਉਣ ਲਈ ਕਿਹਾ। ਸ਼ਿੰਦਾ ਸਿੰਘ ਇਸ ਸਮੇਂ ਚਿਕਨ ਸੈਂਟਰ ਬੰਦ ਕਰ ਰਿਹਾ ਸੀ, ਇਸ ਲਈ ਉਸਨੇ ਦੋਸ਼ੀਆਂ ਨੂੰ ਚਿਕਨ ਅਤੇ ਅੰਡੇ ਆਦਿ ਸਪਲਾਈ ਕਰਨ ਤੋਂ ਇਨਕਾਰ ਕਰ ਦਿੱਤਾ। ਦੋਸ਼ੀਆਂ ਨੇ ਗੁੱਸੇ ਵਿੱਚ ਆ ਕੇ ਸ਼ਿੰਦਾ ਸਿੰਘ, ਪਰਮਜੀਤ ਸਿੰਘ, ਜਸਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਸਰੋਜ ਰਾਣੀ ‘ਤੇ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਪਰਮਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ (ਹਸਪਤਾਲ) ਫਰੀਦਕੋਟ ਰੈਫਰ ਕਰ ਦਿੱਤਾ ਗਿਆ ਜਿੱਥੇ ਉਸਦੀ ਮੌਤ ਹੋ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।