ਸਮਾਜ ਦੇ ਸਾਰੇ ਵਰਗਾਂ ਲਈ ਸਮਾਵੇਸ਼ੀ ਸਮਾਜ ਬਣਾਉਣ ਵੱਲ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਜ਼ਿਲਾ ਪ੍ਰਸ਼ਾਸਨ ਅਤੇ ਰੈਕਰਾਸ ਵੱਲੋਂ ਕੋਛੜ ਇਨਫੋਟੈਕ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ।
ਅੰਮ੍ਰਿਤਸਰ 31 ਜੁਲਾਈ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਲਈ ਸਮਾਵੇਸ਼ੀ ਸਮਾਜ ਬਣਾਉਣ ਵੱਲ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਜ਼ਿਲਾ ਪ੍ਰਸ਼ਾਸਨ ਅਤੇ ਰੈਕਰਾਸ ਵੱਲੋਂ ਕੋਛੜ ਇਨਫੋਟੈਕ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ। ਇਸ ਟ੍ਰੇਨਿੰਗ ਦਾ ਉਦੇਸ਼ ਜ਼ਿਲੇ ਦੇ ਸੁਨਣ ਅਤੇ ਬੋਲਣ ਤੋਂ ਅਸਮਰੱਥ ਬੱਚਿਆਂ ਨੂੰ ਨੌਕਰੀ ਦੇ ਕਾਬਿਲ ਬਣਾਉਣਾ ਹੈ ਤਾਂ ਜੋ ਉਹ ਆਤਮ-ਨਿਰਭਰ ਬਣ ਸਕਣ।
ਇਸ ਇਸ ਸਬੰਧੀ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਹਰ ਉਹ ਅਸਮਰੱਥ/ਦਿਵਿਆਂਗ ਨੌਜਵਾਨ ਜੋ ਬਾਹਰਵੀਂ ਪਾਸ ਹੈ ਅਤੇ ਜਿਸਦੀ ਉਮਰ 35 ਸਾਲ ਤੋਂ ਘੱਟ ਹੈ, ਇਸ ਟ੍ਰੇਨਿੰਗ ਦਾ ਹਿੱਸਾ ਬਣ ਸਕਦੇ ਹਨ। ਉਹਨਾਂ ਦੱਸਿਆ ਕਿ ਖ਼ੁਦ ਨੂੰ ਰਜਿਸਟਰ ਕਰਵਾਉਣ ਲਈ, ਬਿਨੈਕਾਰ ਰੋਜ਼ਗਾਰ ਦਫ਼ਤਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਜਾਂ ਰੈੱਡ ਕਰਾਸ ਦੇ ਦਫ਼ਤਰ ਵਿੱਖੇ ਜਾ ਕੇ ਨਾਮ ਦਰਜ ਕਰਵਾ ਸਕਦੇ ਹਨ। ਇਹਨਾਂ ਹੀ ਨਹੀ ਬਲਕਿ ਟ੍ਰੇਨਿੰਗ ਤੋਂ ਬਾਅਦ ਉਹਨਾਂ ਨੂੰ ਯੋਗਤਾ ਅਨੁਸਾਰ ਨੌਕਰੀ ਵੀ ਦਿੱਤੀ ਜਾਵੇਗੀ। ਟ੍ਰੇਨਿੰਗ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਮੀਟਿੰਗ ਰੱਖਦਿਆਂ ਸੰਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਨੂੰ ਨਿਰਧਾਰਿਤ ਕੀਤੇਂ ਕੰਮਾਂ ਨੂੰ ਸੰਮੇਂ ਸਿਰ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੀਟਿੰਗ ਵਿੱਚ ਰੈੱਡ ਕਰਾਸ ਸਕੱਤਰ ਸੈਮਸਨ ਮਸੀਹ, ਡਿਪਟੀ ਸੀਈਓ ਤੀਰਥਪਾਲ ਸਿੰਘ, ਡੀਡੀਐਫ ਅੰਮ੍ਰਿਤਸਰ ਮੁਹੰਮਦ ਬਿਲਾਲ, ਪੀਐਸਡੀਐਮ ਤੋਂ ਰਾਜੇਸ਼ ਬਾਹਰੀ, ਕੋਛੜ ਇਨਫੋਟੈਕ ਤੋਂ ਮੈਡਮ ਹੰਸਾ ਅਤੇ ਇਸ਼ਿਤਾ ਮੌਜੂਦ ਸਨ।