ਪੁਲਿਸ ਦੀ ਵੱਡੀ ਕਾਰਵਾਈ, 15,700 ਨਸ਼ੀਲੀਆਂ ਗੋਲੀਆਂ ਤੇ 55 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ : ਐਸਐਸਪੀ 

ਪੰਜਾਬ

ਪੁਲਿਸ ਦੀ ਵੱਡੀ ਕਾਰਵਾਈ 15,700 ਨਸ਼ੀਲੀਆਂ ਗੋਲੀਆਂ ਤੇ 55 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ : ਐਸਐਸਪੀ 

ਬਠਿੰਡਾ, 31 ਜੁਲਾਈ : ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਬਠਿੰਡਾ ਪੁਲਿਸ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਇਸੇ ਲੜੀ ਦੇ ਤਹਿਤ ਬਠਿੰਡਾ ਪੁਲਿਸ (ਸੀ.ਆਈ.ਏ. ਸਟਾਫ-2) ਦੀ ਪੁਲਿਸ ਪਾਰਟੀ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਗੁਰਪ੍ਰੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਰਸ ਰਾਮ ਨਗਰ ਬਠਿੰਡਾ ਨੂੰ ਗ੍ਰਿਫਤਾਰ ਕੀਤਾ। ਜਿਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 15,700 ਨਸ਼ੀਲੀਆਂ ਗੋਲੀਆਂ (15000 ਟਰਾਮਾਟੋਲ, 700 ਕੈਰੀਸੋਮਾ) ਅਤੇ 55 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ। ਉਹਨਾਂ ਅੱਗੇ ਦੱਸਿਆ ਕਿ ਥਾਣਾ ਰਾਮਾ ਵਿਖੇ ਉਕਤ ਵਿਅਕਤੀ ਦੇ ਖਿਲਾਫ਼ ਮੁਕਦਮਾ ਦਰਜ ਕੀਤਾ ਹੈ।

ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਅੱਗੇ ਦੱਸਿਆ ਕਿ ਬਠਿੰਡਾ ਪੁਲਿਸ ਦੇ ਵੱਲੋਂ ਦਿਨ ਰਾਤ ਇੱਕ ਕਰਕੇ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।