ਲੱਦਾਖ ’ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨ, ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਪੰਜਾਬ

ਚੰਡੀਗੜ੍ਹ, 31 ਜੁਲਾਈ, ਦੇਸ਼ ਕਲਿੱਕ ਬਿਓਰੋ :

ਬੀਤੇ ਦਿਨੀਂ ਗਲਵਾਨ ਘਾਟੀ ਵਿਖੇ ਹੋਈ ਲੈਂਡ ਸਲਾਇਡਿੰਗ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਲਿਖਿਆ, ‘ਲੱਦਾਖ ਦੀ ਗਲਵਾਨ ਘਾਟੀ ਵਿਖੇ ਹੋਈ ਲੈਂਡਸਲਾਇਡਿੰਗ ‘ਚ ਪਠਾਨਕੋਟ ਦੇ ਜਵਾਨ ਭਾਨੂ ਪ੍ਰਤਾਪ ਸਿੰਘ ਅਤੇ ਗੁਰਦਾਸਪੁਰ ਦੇ ਪਿੰਡ ਸ਼ਮਸ਼ੇਰਪੁਰ ਦੇ ਦਲਜੀਤ ਸਿੰਘ ਦੇ ਸ਼ਹੀਦ ਹੋਣ ਅਤੇ 3 ਹੋਰ ਜਵਾਨਾਂ ਦੇ ਜਖ਼ਮੀ ਹੋਣ ਦੀ ਦੁਖਦਾਈ ਖ਼ਬਰ ਮਿਲੀ। ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਅਤੇ ਜ਼ਖ਼ਮੀ ਹੋਏ ਜਵਾਨਾਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦੇ ਹਾਂ।

ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।‘

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।