ਪੰਜਾਬ ‘ਚ ਦੋ ਤੇਜ਼ ਰਫ਼ਤਾਰ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ, 2 ਲੋਕਾਂ ਦੀ ਮੌਤ

ਪੰਜਾਬ

ਫਿਰੋਜ਼ਪੁਰ, 31 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਦੋ ਤੇਜ਼ ਰਫ਼ਤਾਰ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਦੋ ਲੋਕਾਂ ਦੀ ਮੌਤ ਹੋ ਗਈ। ਚਾਰ ਲੋਕ ਜ਼ਖਮੀ ਹੋ ਗਏ। ਦੋਵੇਂ ਵਾਹਨ ਤੇਜ਼ ਰਫ਼ਤਾਰ ਨਾਲ ਚੱਲ ਰਹੇ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਫਿਰੋਜ਼ਪੁਰ ਦੇ ਪਿੰਡ ਲੇਲੀ ਵਾਲਾ ਵਿੱਚ ਵੈਨਿਊ ਅਤੇ ਸਿਆਜ਼ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਦੋਵਾਂ ਕਾਰਾਂ ਵਿੱਚ ਸਵਾਰ ਇੱਕ-ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਚਾਰ ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।