ਚਾਰਾ ਕੱਟਦਿਆਂ ਕਰੰਟ ਲੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ, 1 ਦੀ ਹਾਲਤ ਨਾਜ਼ੁਕ

ਪੰਜਾਬ

ਦੀਨਾਨਗਰ, 31 ਜੁਲਾਈ, ਦੇਸ਼ ਕਲਿਕ ਬਿਊਰੋ :
ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਦਬੁਰੀ ਤੋਂ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਨੀ ਸ਼ਰਮਾ ਨੇ ਦੱਸਿਆ ਕਿ ਬੀਤੀ ਸ਼ਾਮ 7 ਵਜੇ ਦੇ ਕਰੀਬ ਤਿੰਨ ਨੌਜਵਾਨ ਆਪਣੀ ਹਵੇਲੀ ਵਿੱਚ ਇੱਕ ਬਿਜਲੀ ਨਾਲ ਚੱਲਣ ਵਾਲੀ ਚਾਰਾ ਕੱਟਣ ਵਾਲੀ ਮਸ਼ੀਨ (ਟੋਕਾ) ‘ਤੇ ਚਾਰਾ ਕੱਟ ਰਹੇ ਸਨ। ਇਸੇ ਦੌਰਾਨ ਅਚਾਨਕ ਮਸ਼ੀਨ ਵਿੱਚ ਕਰੰਟ ਲੱਗ ਗਿਆ, ਜਿਸ ਕਾਰਨ ਤਿੰਨੋਂ ਨੌਜਵਾਨ ਇਸਦੀ ਲਪੇਟ ਵਿੱਚ ਆ ਗਏ।
ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਤਿੰਨੋਂ ਖੇਤੀਬਾੜੀ ਦਾ ਕੰਮ ਕਰ ਰਹੇ ਸਨ। ਮ੍ਰਿਤਕਾਂ ਦੀ ਪਛਾਣ ਜਸਵਿੰਦਰ ਸਿੰਘ (30) ਅਤੇ ਗਗਨ ਸਿੰਘ (26) ਵਜੋਂ ਹੋਈ ਹੈ, ਜਦੋਂ ਕਿ ਅਰਜਨ ਸਿੰਘ ਠਾਕੁਰ ਗੰਭੀਰ ਜ਼ਖਮੀ ਹੈ, ਜਿਸਦਾ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।