ਮੋਰਿੰਡਾ 1 ਅਗਸਤ ਭਟੋਆ
ਪੰਜਾਬ ਪੁਲਿਸ ਵਿਭਾਗ ਵਿੱਚ ਲਗਭਗ 39 ਸਾਲਾਂ ਦੀ ਬੇਦਾਗ ਸੇਵਾਵਾਂ ਨਿਭਾਉਣ ਉਪਰੰਤ ਮੋਰਿੰਡਾ ਸ਼ਹਿਰੀ ਪੁਲਿਸ ਸਟੇਸ਼ਨ ਤੋਂ ਸੇਵਾ ਮੁਕਤ ਹੋਏ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਡੀਐਸਪੀ ਸ੍ਰੀ ਜਤਿੰਦਰ ਪਾਲ ਸਿੰਘ ਮੱਲੀ ਦੀ ਰਹਿਨੁਮਾਈ ਹੇਠ ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਜਿਸ ਦੌਰਾਨ ਵਿਧਾਇਕ ਡਾਕਟਰ ਚਰਨਜੀਤ ਸਿੰਘ ਅਤੇ ਐਸਐਸਪੀ ਰੂਪਨਗਰ ਸ੍ਰੀ ਗੁਲਨੀਤ ਸਿੰਘ ਖੁਰਾਨਾ ਸਮੇਤ ਹੋਰ ਪੁਲਿਸ ਅਧਿਕਾਰੀਆਂ ਕਰਮਚਾਰੀਆਂ ਆਲੇ ਦੁਆਲੇ ਦੇ ਸਰਪੰਚਾਂ ਸਰਪੰਚਾਂ ਅਤੇ ਸ਼ਹਿਰ ਦੀਆਂ ਵੱਖ ਵੱਖ ਸਮਾਜਿਕ ਤੇ ਰਾਜਸੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਇੰਸਪੈਕਟਰ ਹਰਜਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਾਨਦਾਰ ਤੋਹਫੇ ਅਤੇ ਯਾਦਗਾਰੀ ਚਿੰਨ ਭੇਂਟ ਕੀਤੇ ਗਏ ।
ਇਸ ਮੌਕੇ ਤੇ ਸਥਾਨਕ ਰਾਜ ਮਹਿਲ ਪੈਲਸ ਵਿੱਚ ਇਕੱਤਰ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਇੰਸਪੈਕਟਰ ਹਰਜਿੰਦਰ ਸਿੰਘ ਵੱਲੋਂ ਮੋਰਿੰਡਾ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਤੇ ਬੋਲਦਿਆ ਐਸਐਸਪੀ ਸ੍ਰੀ ਗੁਰਨੀਤ ਸਿੰਘ ਖਰਾਣਾ ਨੇ ਦੱਸਿਆ ਕਿ ਇੰਸਪੈਕਟਰ ਹਰਜਿੰਦਰ ਸਿੰਘ ਵੱਲੋਂ ਪੁਲਿਸ ਵਿਭਾਗ ਦੇ ਵੱਖ ਵੱਖ ਦਫਤਰਾਂ ਵਿੱਚ ਉੱਚ ਅਧਿਕਾਰੀਆਂ ਨਾਲ ਲੰਮੇ ਸਮੇਂ ਲਈ ਕੰਮ ਕਰਦਿਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਈ ਗਈ ਹੈ ,ਉੱਥੇ ਹੀ ਮੋਰਿੰਡਾ ਵਿੱਚ ਵੀ ਉਹਨਾਂ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਪਾਉਣ ਵਿੱਚ ਨਿਭਾਈ ਗਈ ਅਹਿਮ ਭੂਮਿਕਾ ਲਈ ਉਹਨਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਸਮਾਗਮ, ਵਿੱਚ ਹੋਰਾਂ ਤੋਂ ਬਿਨਾਂ ਐਸਪੀ ਚੰਦ ਸਿੰਘ, ਐਸਪੀ ਹੈਡਕੁਆਰਟਰ ਅਰਵਿੰਦ ਮੀਨਾ, ਐਸਪੀਡੀ ਗੁਰਦੀਪ ਸਿੰਘ, ਗੋਸਲ ਡੀਐਸਪੀ ਹਰਕੀਰਤ ਸਿੰਘ , ਸੀਆਈਏ ਇੰਚਾਰਜ ਇੰਸਪੈਕਟਰ ਮਨਫੂਲ ਸਿੰਘ, ਇੰਸਪੈਕਟਰ ਕੈਲਾਸ਼ ਬਹਾਦਰ, ਸਬ ਇੰਸਪੈਕਟਰ ਗੁਰਮੁਖ ਸਿੰਘ ਸਿਟੀ ਇਨਚਾਰਜ ,ਆੜਤੀ ਆਗੂ ਪ੍ਰੇਮ ਸਿੰਘ ਰੌਣੀ ਅਭਿਜੀਤ ਸਿੰਘ ਸੋਨੂ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੁੰਡੀਆਂ, ਸਰਪੰਚ ਕੁਲਵੀਰ ਸਿੰਘ ਧਨੋਆ, ਸਰਪੰਚ ਸ਼ੇਰ ਸਿੰਘ ਸੰਗਤਪੁਰਾ, ਆਪ ਦੇ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ ਘੜੂੰਆ, ਰਜਿੰਦਰ ਸਿੰਘ ਚੱਕਲਾਂ ਅਤੇ ਕੇਵਲ ਜੋਸ਼ੀ ਆਦਿ ਵੀ ਹਾਜ਼ਰ ਸਨ।