ਬਿਕਰਮ ਮਜੀਠੀਆ ਖਿਲਾਫ ਇਕ ਹੋਰ ਐਫਆਈਆਰ ਦਰਜ

ਪੰਜਾਬ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਬਿਕਰਮ ਮਜੀਠੀਆ ਖਿਲਾਫ ਇਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਅਤੇ ਉਸਦੇ ਸਮਰਥਕਾਂ ਖਿਲਾਫ ਅੰਮ੍ਰਿਤਸਰ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਪਿਛਲੀ ਮਹੀਨੇ ਵਿਜੀਲੈਂਸ ਦੇ ਛਾਪੇ ਦੌਰਾਨ ਉਸਦੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵਿੱਚ ਬਿਕਰਮ ਮਜੀਠੀਆ ਅਤੇ ਉਸਦੇ ਸਮਰਥਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਦੋਂ ਵਿਜੀਲੈਂਸ (Vigilance) ਦੀ ਟੀਮ ਜਾਂਚ ਕਰਨ ਪਹੁੰਚੀ ਸੀ ਤਾਂ ਮਜੀਠੀਆ ਅਤੇ ਉਸਦੇ ਸਮਰਥਕਾਂ ਵੱਲੋਂ ਵਿਜੀਲੈਂਸ ਟੀਮ ਖਿਲਾਫ ਮੁਜ਼ਾਹਰੇ ਕੀਤੇ ਗਏ ਸਨ।

ਇਹ ਵੀ ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਮਨੀ ਲਾਂਡ੍ਰਿੰਗ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੂਜੇ ਪਾਸੇ ਅਕਾਲੀ ਦਲ ਨੇ ਮਜੀਠੀਆ ਖਿਲਾਫ਼ ਇਕ ਹੋਰ ਮਾਮਲਾ ਦਰਜ ਕਰਨ ਉਤੇ ਆਮ ਆਦਮੀ ਪਾਰਟੀ ਦੀ ਨਿਖੇਧੀ ਕੀਤੀ ਹੈ। ਵਿਜੀਲੈਂਸ ਵਿਜੀਲੈਂਸ ਦੇ ਕੰਮ ’ਚ ਰੁਕਾਵਟ ਪਾਉਣ ਦੇ ਦੋਸ਼ਾਂ ਦਾ ਵੀ ਖੰਡਨ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।