ਚੰਡੀਗੜ੍ਹ, 1 ਅਗਸਤ, ਦੇਸ਼ ਕਲਿਕ ਬਿਊਰੋ :
ਕਾਂਗਰਸ (Congress) ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ (Sukhjinder Randhawa) ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਰਾਹੀਂ ਖੁਲਾਸਾ ਕੀਤਾ ਹੈ ਕਿ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।
ਰੰਧਾਵਾ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਲਗਾਤਾਰ ਵਿਗੜ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ।
ਗੁਰਦਾਸਪੁਰ (Gurdaspur) ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਖੁਲਾਸੇ ਤੋਂ ਬਾਅਦ, ਇਹ ਮਾਮਲਾ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪੰਜਾਬ ਪੁਲਿਸ ਨੇ ਘਟਨਾ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਇਸ ਧਮਕੀ ਦੇ ਤਰੀਕੇ ਅਤੇ ਸਮੇਂ ਬਾਰੇ ਅਜੇ ਤੱਕ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
