ਲਗਾਤਾਰ ਪੈ ਰਿਹੇ ਭਾਰੀ ਮੀਂਹ ਦੇ ਚਲਦਿਆਂ ਹੜ੍ਹਾਂ ਆਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਅਗਾਊਂ ਕਦਮ ਚੁੱਕੇ ਹਨ। ਪਾਣੀ ਦਾ ਪੱਧਰ ਖਤਰੇ ਦੇ ਲੈਵਲ ਤੋਂ ਉਪਰ ਚਲੇ ਜਾਣ ਤੋਂ ਬਾਅਦ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪਠਾਨਕੋਟ, 1 ਅਗਸਤ, ਦੇਸ਼ ਕਲਿੱਕ ਬਿਓਰੋ :
ਲਗਾਤਾਰ ਪੈ ਰਿਹੇ ਭਾਰੀ ਮੀਂਹ ਦੇ ਚਲਦਿਆਂ ਹੜ੍ਹਾਂ ਆਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਅਗਾਊਂ ਕਦਮ ਚੁੱਕੇ ਹਨ। ਪਾਣੀ ਦਾ ਪੱਧਰ ਖਤਰੇ ਦੇ ਲੈਵਲ ਤੋਂ ਉਪਰ ਚਲੇ ਜਾਣ ਤੋਂ ਬਾਅਦ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ‘ਚ ਭਾਰੀ ਮੀਂਹ ਕਰਕੇ ਹੜ੍ਹ ਆਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ 1 ਅਗਸਤ 2025 ਸ਼ੁੱਕਰਵਾਰ ਨੂੰ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ ਗਈ। ਬਮਿਆਲ ‘ਚ ਪਾਣੀ ਦਾ ਪੱਧਰ ਖਤਰੇ ਦੇ ਲੈਵਲ ਤੋਂ ਉੱਪਰ ਚਲਾ ਗਿਆ ਹੈ ਤੇ ਲਗਾਤਾਰ ਹੋ ਰਹੀ ਭਾਰੀ ਵਰਖਾ ਕਾਰਨ ਪਠਾਨਕੋਟ ਜ਼ਿਲ੍ਹੇ ਦੇ ਬਲਾਕ ਬਮਿਆਲ ਦੇ ਸਮੂਹ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਬਲਾਕ ਬਮਿਆਲ ਦੇ ਪ੍ਰਾਇਮਰੀ ਸਿੱਖਿਆ ਅਧਿਕਾਰੀ ਨਰੇਸ਼ ਪਨਿਆਰਡ ਅਤੇ ਬੀਐਨਓ ਪ੍ਰਵੇਸ਼ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਵੱਲੋਂ ਸੁਨੇਹਾ ਪ੍ਰਾਪਤ ਹੋਇਆ ਸੀ ਕਿ ਜ਼ਿਲ੍ਹਾ ਦਿਸ਼ਾ-ਨਿਰਦੇਸ਼ਕ ਪਠਾਨਕੋਟ, ਆਦਿਤਿਆ ਉੱਪਲ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਤੁਰੰਤ ਛੁੱਟੀ ਦੇਣ ਦੇ ਹੁਕਮ ਦਿੱਤੇ ਹਨ।