ਚੰਡੀਗੜ੍ਹ: 1 ਅਗਸਤ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਉੱਘੇ ਬਿਲਡਰ ਅਤੇ SAD ਦੇ ਅਹਿਮ ਸਾਬਕਾ ਆਗੂ ਜਿੰਨਾਂ ਨੇ ਕੁਝ ਦਿਨ ਪਹਿਲਾਂ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ, ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ ਉੱਤੇ ਸ੍ਰੀ ਸੈਣੀ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਹੈ। ਰਣਜੀਤ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਵਾਰ ਖਰੜ ਤੋਂ ਚੋਣ ਲੜ ਚੁੱਕੇ ਹਨ।
ਕੁਝ ਦਿਨ ਪਹਿਲਾਂ ਉਨ੍ਹਾਂ ਵੱਲੋਂ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਅਗਲੇ ਦਿਨ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਵੀ ਵਿਧਾਇਕਾ ਵਜੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਇਹ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਰਣਜੀਤ ਗਿੱਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਰਣਜੀਤ ਸਿੰਘ ਗਿੱਲ ਰੀਅਲ ਸਟੇਟ ਕੰਪਨੀ ਗਿਲਕੋ ਵੈਲੀ ਦੇ ਮਾਲਕ ਹਨ।
