ਮਹਿੰਗਾਈ ਤੋਂ ਰਾਹਤ : ਤੇਲ ਮਾਰਕੀਟਿੰਗ ਕੰਪਨੀਆਂ ਨੇ LPG ਸਿਲੰਡਰਾਂ ਦੀ ਕੀਮਤ 33.50 ਰੁਪਏ ਘਟਾਈ

ਰਾਸ਼ਟਰੀ

ਨਵੀਂ ਦਿੱਲੀ, 1 ਅਗਸਤ, ਦੇਸ਼ ਕਲਿਕ ਬਿਊਰੋ :
ਲੋਕਾਂ ਨੂੰ ਅਗਸਤ ਦੇ ਪਹਿਲੇ ਦਿਨ ਮਹਿੰਗਾਈ ਤੋਂ ਰਾਹਤ ਮਿਲੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 33.50 ਰੁਪਏ ਘਟਾ ਦਿੱਤੀ ਗਈ ਹੈ, ਜੋ ਅੱਜ 1 ਅਗਸਤ, 2025 ਤੋਂ ਲਾਗੂ ਹੋਵੇਗੀ। ਨਵੀਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ, ਦਿੱਲੀ ਵਿੱਚ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਅੱਜ 1 ਅਗਸਤ ਤੋਂ 1631.50 ਰੁਪਏ ਹੋ ਜਾਵੇਗੀ, ਜੋ ਕਿ ਪਹਿਲਾਂ 1665.00 ਰੁਪਏ ਸੀ।
ਹਾਲਾਂਕਿ, ਆਮ ਖਪਤਕਾਰਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ। 14.2 ਕਿਲੋਗ੍ਰਾਮ ਘਰੇਲੂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਦੀ ਸਮੀਖਿਆ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਕੀਤੀ ਜਾਂਦੀ ਹੈ। ਇਸ ਵਾਰ ਬਦਲਾਅ ਸਿਰਫ ਵਪਾਰਕ ਸਿਲੰਡਰਾਂ ਤੱਕ ਸੀਮਤ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।