ਇਜ਼ਲਾਸ ‘ਚ ਸਰਬਸੰਮਤੀ ਨਾਲ ਹੋਈ ਚੋਣ, ਆਗੂਆਂ ਵੱਲੋਂ ਮੁਲਾਜ਼ਮਾਂ ਨੂੰ ਲਾਮਬੰਦ ਹੋਣ ਦਾ ਸੱਦਾ
ਜਗਰਾਉਂ, 01 ਅਗਸਤ, ਦੇਸ਼ ਕਲਿੱਕ ਬਿਓਰੋ-
ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬਅਰਬਨ ਉਪ ਮੰਡਲ ਜਗਰਾਉਂ ਦਾ ਚੋਣ ਇਜਲਾਸ ਹੋਇਆ। ਜਿਸ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਹਰਵਿੰਦਰ ਸਿੰਘ ਸਵੱਦੀ, ਸਕੱਤਰ ਅਵਤਾਰ ਸਿੰਘ ਕਲੇਰ ਵੱਲੋਂ ਕੀਤੀ ਗਈ ਅਤੇ ਚੋਣ ਇਜ਼ਲਾਸ ਵਿੱਚ ਟੀ.ਐਸ.ਯੂ. ਦੇ ਸਾਬਕਾ ਜ਼ੋਨਲ ਪ੍ਰਧਾਨ ਤੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਢੋਲਣ, ਸਕੱਤਰ ਅਜਮੇਰ ਸਿੰਘ ਕਲੇਰ, ਟੀ.ਐਸ.ਯੂ. ਦੇ ਜ਼ੋਨਲ ਪ੍ਰਧਾਨ ਦਲਜੀਤ ਸਿੰਘ ਜੱਸੋਵਾਲ, ਸਬਅਰਬਨ ਸਰਕਲ ਲੁਧਿਆਣਾ ਦੇ ਪ੍ਰਧਾਨ ਅਵਤਾਰ ਸਿੰਘ ਬੱਸੀਆਂ ਵਿਸ਼ੇਸ਼ ਤੌਰਤੇ ਸ਼ਾਮਲ ਹੋਏ। ਜੱਥੇਬੰਦੀ ਦੇ ਚੱਲੇ ਆ ਰਹੇ ਸਕੱਤਰ ਸੁਖਵਿੰਦਰ ਸਿੰਘ ਜੇਈ ਵੱਲੋਂ ਪਿਛਲੇ ਦੋ ਸਾਲਾਂ ਦੀ ਰਿਪੋਰਟ ਅਤੇ ਕੈਸ਼ੀਅਰ ਕੁਲਦੀਪ ਸਿੰਘ ਮਲਕ ਵੱਲੋਂ ਲੇਖਾ-ਜ਼ੋਖਾ ਪੇਸ਼ ਕੀਤਾ ਗਿਆ। ਜਿਸ ਨੂੰ ਹਾਜ਼ਰ ਡੈਲੀਗੇਟ ਸਾਥੀਆਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਅਤੇ ਅਗਲੀ ਚੋਣ ਕਰਵਾਉਣ ਲਈ ਉਪ ਮੰਡਲ ਸਬਅਰਬਨ ਜਗਰਾਉਂ ਦੇ ਪ੍ਰਧਾਨ ਬੂਟਾ ਸਿੰਘ ਮਲਕ ਵੱਲੋਂ ਪੁਰਾਣੀ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ। ਇਸ ਉਪਰੰਤ ਟੀ.ਐਸ.ਯੂ.ਸਬਅਰਬਨ ਉਪ ਮੰਡਲ ਜਗਰਾਉਂ ਦੀ ਹੋਈ ਚੋਣ ਵਿੱਚ ਹਾਜ਼ਰ ਡੈਲੀਗੇਟਾਂ ਨੇ ਸਰਬਸੰਮਤੀ ਨਾਲ ਭੁਪਿੰਦਰ ਸਿੰਘ ਸੇਖੋਂ ਨੂੰ ਪ੍ਰਧਾਨ ਅਤੇ ਪਰਮਜੀਤ ਸਿੰਘ ਚੀਮਾਂ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ ਅਤੇ ਬਾਕੀ ਚੁਣੀ ਗਈ ਕਮੇਟੀ ਵਿੱਚ ਸੁਖਵਿੰਦਰ ਸਿੰਘ ਕਾਕਾ ਜੇਈ ਨੂੰ ਸਕੱਤਰ, ਮਨਜੀਤ ਕੁਮਾਰ ਨੂੰ ਸਹਾਇਕ ਸਕੱਤਰ, ਕੁਲਦੀਪ ਸਿੰਘ ਮਲਕ ਨੂੰ ਕੈਸ਼ੀਅਰ, ਰਾਮ ਚੰਦਰ ਨੂੰ ਸਹਾਇਕ ਕੈਸ਼ੀਅਰ, ਜਗਜੀਤ ਸਿੰਘ ਦੇਹੜਕਾ ਨੂੰ ਪ੍ਰੈਸ ਸਕੱਤਰ ਅਤੇ ਅਵਤਾਰ ਸਿੰਘ ਕਲੇਰ ਨੂੰ ਦਫਤਰੀ ਸਕੱਤਰ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਮੌਕੇ ਬਿਜਲੀ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਜ਼ੋਨਲ ਪ੍ਰਧਾਨ ਕੁਲਵੰਤ ਸਿੰਘ ਢੋਲਣ ਨੇ ਜੱਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਅਮਰਜੀਤ ਸਿੰਘ ਸੋਢੀ ਨੂੰ ਲਾਲ ਸਲਾਮ ਦਿੰਦਿਆਂ ਉਹਨਾਂ ਵੱਲੋਂ ਲੋਕ ਘੋਲਾਂ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ ਅਤੇ ਉਹਨਾਂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਨਵੇਂ ਸਾਥੀਆਂ ਨੂੰ ਪ੍ਰੇਰਿਤ ਕੀਤਾ। ਜ਼ੋਨਲ ਪ੍ਰਧਾਨ ਦਲਜੀਤ ਸਿੰਘ ਜੱਸੋਵਾਲ ਨੇ ਜੱਥੇਬੰਦਕ ਚੋਣਂਾਂ ਦਾ ਵਿਸਥਾਰ ਦਿੰਦਿਆਂ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਸੂਬਾ ਸਰਕਾਰ ਵਿਰੁੱਧ ਵਿੱਢੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਬਿਜਲੀ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਅਤੇ ਸਰਕਲ ਪ੍ਰਧਾਨ ਅਵਤਾਰ ਸਿੰਘ ਬੱਸੀਆਂ ਨੇ ਆਖਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ, ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਲਈ 11, 12 ਅਤੇ 13 ਅਗਸਤ ਨੂੰ ਸਮੁੱਚੇ ਬਿਜਲੀ ਮੁਲਾਜ਼ਮ ਸਮੂਹਿਕ ਅਚਨਚੇਤ ਛੁੱਟੀ ‘ਤੇ ਚਲੇ ਜਾਣਗੇ ਅਤੇ ਇਸ ਦੌਰਾਨ ਜੇਕਰ ਸਮੁੱਚੇ ਪੰਜਾਬ ਅੰਦਰ ਬਲੈਕ ਆਊਟ ਹੁੰਦਾ ਹੈ, ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਜੇਈ, ਮਨਪ੍ਰੀਤ ਸਿੰਘ ਜੇਈ, ਹਰਦੀਪ ਸਿੰਘ ਢੋਲਣ, ਲਪਿੰਦਰ ਸਿੰਘ ਗੰਢੂਆਂ, ਅਮਨਪ੍ਰੀਤ ਸਿੰਘ, ਸਨਮਪ੍ਰੀਤ ਸਿੰਘ, ਅਮਨਦੀਪ ਸਿੰਘ ਡੱਲਾ, ਮਨਦੀਪ ਸਿੰਘ, ਸੁਰਿੰਦਰ ਸਿੰਘ ‘ਛਿੰਦਾ ਕਲੇਰ’, ਜਗਰੂਪ ਸਿੰਘ, ਮਹਿੰਦਰ ਸਿੰਘ, ਇਕਬਾਲ ਸਿੰਘ ਕਲੇਰ, ਜਗਜੀਤ ਸਿੰਘ ਫੋਰਮੈਨ, ਜਗਦੀਪ ਸਿੰਘ ਡੱਲਾ, ਕੋਮਲ ਸ਼ਰਮਾਂ, ਹਰਬੰਸ ਸਿੰਘ, ਅਮ੍ਰਿਤਪਾਲ ਸਿੰਘ ਸਲੇਮਗੜ੍ਹ, ਗੁਰਸ਼ਰਨਵੀਰ ਸਿੰਘ ਅਖਾੜਾ, ਅਮਰਜੀਤ ਸਿੰਘ ਮਲਕ, ਅਵਤਾਰ ਸਿੰਘ ਮਾਣੂੰਕੇ, ਸੁਖਜਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਿਜਲੀ ਮੁਲਾਜ਼ਮ ਹਾਜ਼ਰ ਸਨ।