ਫਾਜ਼ਿਲਕਾ, 1 ਅਗਸਤ, ਦੇਸ਼ ਕਲਿੱਕ ਬਿਓਰੋ :
‘ਯੁੱਧ ਨਸ਼ਿਆਂ ਵਿਰੁੱਧ’ ਦਾ ਸਿਲੇਬਸ ਸਕੂਲਾਂ ਵਿੱਚ ਸ਼ਾਮਲ ਕਰਨ ਸਬੰਧੀ ਅੱਜ ਰੱਖੇ ਗਏ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਪਹੁੰਚਣ ਤੋਂ ਪਹਿਲਾਂ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਰੁਜ਼ਗਾਰ ਦੀ ਮੰਗ ਕਰਦੇ ਈ ਟੀ ਟੀ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਵੱਲੋਂ ਅੱਜ ਰਸਤੇ ਵਿਚੋਂ ਹੀ ਚੁੱਕ ਕੇ ਥਾਣੇ ਵਿੱਚ ਲਿਜਾਇਆ ਗਿਆ। ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਿਲੇਬਸ ਦੀ ਕਰਨੀ ਸੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅਰਨੀਵਾਲ ਸਕੂਲ ਵਿੱਚ ਪਹੁੰਚੇ ਸਨ। ਬੇਰੁਜ਼ਗਾਰ ਅਧਿਆਪਕ ਅੱਜ 5994 ਭਰਤੀ ਪੂਰੀ ਕਰਨ ਦੀ ਮੰਗ ਨੂੰ ਲੈ ਕੇ ਪਹੁੰਚੇ ਸਨ। ਕੁਝ ਬੇਰੁਜ਼ਗਾਰ ਆਗੂਆਂ ਨੂੰ ਘਰਾਂ ਵਿਚੋਂ ਸਵੇਰੇ ਹੀ ਚੁੱਕਿਆ ਗਿਆ ਹੈ, ਤੇ ਬਾਕੀਆਂ ਨੂੰ ਅਰਨੀਵਾਲਾ ਬਜ਼ਾਰ ਵਿੱਚੋਂ ਚੁੱਕਿਆ ਗਿਆ।
ਉਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਅਰਨੀਵਾਲਾ ਤੋਂ ਸਕੂਲ ਵੱਲ ਚੱਲ ਪਏ ਤੇ ਰਸਤੇ ਵਿੱਚ ਹੀ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।