ਮੋਰਿੰਡਾ 1 ਅਗਸਤ (ਭਟੋਆ)
ਯੂਵਕ ਸੇਵਾਵਾਂ ਕਲੱਬ ਪਿੰਡ ਖੈਰਪੁਰ ਮੋਰਿੰਡਾ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ l ਇਸ ਸਮੇਂ ਵੱਡੀ ਗਿਣਤੀ ਵਿਚ ਨੌਜਵਾਨਾਂ ਤੇ ਨਗਰ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਬੋਲਦਿਿਆਂ ਯੁਵਕ ਸੇਵਾਵਾਂ ਕਲੱਬ ਖੈਰਪੁਰ ਦੇ ਪ੍ਰਧਾਨ ਬਿਕਰਮਜੀਤ ਸਿੰਘ ਨੇ ਕਿਹਾ ਕਿ ਸਾਨੂੰ ਸਭ ਨੂੰ ਸ਼ਹੀਦ ਊਧਮ ਸਿੰਘ ਦੇ ਸਿਧਾਂਤ ਤੇ ਚਲਦਿਆਂ ਜਬਰ ਜ਼ੁਲਮ ਖਿਲਾਫ ਮੁਹਰਲੀ ਕਤਾਰ ਵਿੱਚ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ l ਉਨਾ ਕਿਹਾ ਕਿ ਇੱਕ ਸੱਚੇ ਦੇਸ਼ ਪ੍ਰੇਮੀ ਸ਼ਹੀਦ ਊਧਮ ਸਿੰਘ ਦੀ ਜੀਵਨੀ ਤੋਂ ਸਾਨੂੰ ਸਭ ਨੂੰ ਸੇਧ ਲੈਣੀ ਚਾਹੀਦੀ ਹੈ ਕਿ ਕਿਵੇ ਉਹਨਾਂ ਜਲਿਆਂਵਾਲਾ ਬਾਗ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਾਪਰੇ ਖੂਨੀ ਸਾਕੇ ਦਾ ਬਦਲਾ ਉਸ ਸਮੇਂ ਦੇ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮਾਰ ਕੇ ਲਿਆ| ਸ਼ਹੀਦ ਊਧਮ ਸਿੰਘ ਦੀ ਆਪਣੇ ਦੇਸ਼ ਤੇ ਲੋਕਾਂ ਪ੍ਰਤੀ ਸ਼ਹਾਦਤ ਸਾਨੂੰ ਸਦਾ ਪ੍ਰੇਰਣਾ ਦਿੰਦੀ ਰਹੇਗੀ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਕੂਲਾਂ ਦੇ ਸਿਲੇਬਸ ਵਿੱਚ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਦੀ ਜੀਵਨੀ ਸ਼ਾਮਲ ਕੀਤੀ ਜਾਵੇ ਤਾਂ ਜ਼ੋ ਸਾਡੇ ਦੇਸ਼ ਦਾ ਭਵਿੱਖ ਨੌਜਵਾਨ ਇਹਨਾਂ ਦੀ ਜੀਵਨੀ ਬਾਰੇ ਜਾਗਰੂਕ ਹੋ ਸਕਣ। ਇਸ ਮੌਕੇ ਗੋਲਡੀ ਢੰਗਰਾਲੀ ,ਗੁਰਮੁਖ ਸਿੰਘ ,ਗੁਰਜੀਤ ਸਿੰਘ ਗਿੱਲ ,ਦਲੀਪ ਕੁਮਾਰ, ਮਨਪ੍ਰੀਤ ਸਿੰਘ ਬਿੱਲਾ, ਜਰਨੈਲ ਸਿੰਘ ,ਰਾਜੂ ਕਵਾੜੀਆ ਆਦਿ ਨੌਜਵਾਨ ਆਗੂ ਅਤੇ ਕਲੱਬ ਮੈਂਬਰ ਹਾਜ਼ਰ ਸਨ |