ਭਾਰੀ ਬਾਰਿਸ਼ ਕਾਰਨ ਅਮਰਨਾਥ ਯਾਤਰਾ ਰੋਕੀ
ਨਵੀਂ ਦਿੱਲੀ, 2 ਅਗਸਤ, ਦੇਸ਼ ਕਲਿਕ ਬਿਊਰੋ :
ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ-ਲੇਹ ਰਾਸ਼ਟਰੀ ਰਾਜਮਾਰਗ ਬੰਦ। ਸੂਬੇ ਵਿੱਚ ਭਾਰੀ ਬਾਰਿਸ਼ ਕਾਰਨ 291 ਸੜਕਾਂ ਬੰਦ ਹਨ। ਹੁਣ ਤੱਕ ਵੱਖ-ਵੱਖ ਹਾਦਸਿਆਂ ਵਿੱਚ 95 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 1500 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।
ਭਾਰੀ ਬਾਰਿਸ਼ ਕਾਰਨ ਅਮਰਨਾਥ ਯਾਤਰਾ ਨੂੰ ਵੀ 3 ਅਗਸਤ ਤੱਕ ਰੋਕ ਦਿੱਤਾ ਗਿਆ ਹੈ। ਯਾਤਰਾ ਦੇ ਦੋਵੇਂ ਰੂਟਾਂ ਪਹਿਲਗਾਮ ਅਤੇ ਬਾਲਟਾਲ ‘ਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਯਾਤਰਾ ਬੀਤੇ ਕੱਲ੍ਹ ਸਵੇਰੇ ਬਾਲਟਾਲ ਰੂਟ ਤੋਂ ਸ਼ੁਰੂ ਕੀਤੀ ਗਈ ਸੀ ਪਰ ਬਾਅਦ ਵਿੱਚ ਭਾਰੀ ਬਾਰਿਸ਼ ਕਾਰਨ ਯਾਤਰਾ ਨੂੰ ਰੋਕ ਦਿੱਤਾ ਗਿਆ।
