727 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ
ਮਾਨਸਾ 2 ਅਗਸਤ, ਦੇਸ਼ ਕਲਿੱਕ ਬਿਓਰੋ
ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਆਯੂਸ਼ ਕਮਿਸ਼ਨਰ ਦਿਲਰਾਜ ਸਿੰਘ ਸਿੰਘਾਣੀਆ ਆਈ.ਏ.ਐੱਸ. ਜੀ ਦੇ ਵਿਸ਼ੇਸ਼ ਯਤਨਾਂ ਸਦਕਾ ਡਾਇਰੈਕਟਰ ਆਫ ਆਯੁਰਵੈਦਾ ਡਾ ਰਵੀ ਡੂਮਰਾ ਅਤੇ ਡਾਇਰੈਕਟਰ ਆਫ ਹੋਮਿਓਪੈਥੀ ਪੰਜਾਬ ਡਾ ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਂਝੇ ਤੌਰ ਤੇ ਪੰਜਾਬ ਵੱਲੋਂ ਸੂਬੇ ਭਰ ਵਿੱਚ ਆਊਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ ਨਮਿਤਾ ਗਰਗ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾ ਰਾਜੀਵ ਜਿੰਦੀਆ ਜੀ ਦੀ ਯੋਗ ਅਗਵਾਈ ਵਿੱਚ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ ਇੱਕ ਵਿਸ਼ਾਲ ਆਯੂਸ਼ ਕੈਂਪ ਦਾ ਆਯੌਜਨ ਕੀਤਾ ਗਿਆ। ਇਸ ਮੌਕੇ ਤੇ ਡਾ. ਨਮਿਤਾ ਗਰਗ ਨੇ ਦੱਸਿਆ ਕਿ ਮਾਨਸਾ ਜਿਲ੍ਹੇ ਵਿੱਚ ਇਸੇ ਤਰ੍ਹਾਂ ਦੇ 15 ਮੁਫਤ ਵਿਸ਼ਾਲ ਆਯੂਸ਼ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਸੈਂਕੜੇ ਮਰੀਜ਼ ਆਪਣਾ ਮੁਫਤ ਇਲਾਜ ਕਰਵਾ ਰਹੇ ਹਨ। ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾ ਰਾਜੀਵ ਜਿੰਦੀਆ ਨੇ ਦੱਸਿਆ ਵਾਤਾਵਰਨ ਨੂੰ ਬਚਾਉਣ ਦੀ ਮਹੱਤਤਾ ਦੇ ਸੰਦੇਸ਼ ਤਹਿਤ ਇਨ੍ਹਾਂ ਕੈਂਪਾਂ ਵਿੱਚ ਆਏ ਮਰੀਜਾਂ ਨੂੰ ਪੌਦੇ ਵੀ ਵੰਡੇ ਗਏ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਤੇ ਡਾ ਸੀਮਾ ਗੋਇਲ ਆਯੂਰਵੈਦਿਕ ਮੈਡੀਕਲ ਅਫਸਰ ਅਤੇ ਡਾ. ਆਂਚਲ ਮਿਸ਼ਰਾ ਹੋਮਿਓਪੈਥਿਕ ਮੈਡੀਕਲ ਅਫਸਰ ਨੇ ਦੱਸਿਆ ਇਸ ਸਾਂਝੇ ਆਯੂਸ਼ ਕੈਂਪ ਦੌਰਾਨ ਵੱਖ ਵੱਖ ਮਰੀਜਾਂ ਦੀ ਜਾਂਚ ਕਰਕੇ 404 ਮਰੀਜਾਂ ਨੂੰ ਮੁਫਤ ਆਯੂਰਵੈਦਿਕ ਦਵਾਈਆਂ ਅਤੇ 323 ਮਰੀਜਾਂ ਨੂੰ ਮੁਫਤ ਹੋਮਿਓਪੈਥਿਕ ਦਵਾਈਆਂ ਵੰਡੀਆਂ ਗਈਆਂ। ਆਯੂਰਵੈਦ ਬਾਰੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਡਾ. ਡਿੰਪੀ ਸ਼ਾਰਦਾ ਆਯੂਰਵੈਦਿਕ ਮੈਡੀਕਲ ਅਫਸਰ ਮਾਨਸਾ ਨੇ ਦੱਸਿਆ ਕਿ ਸਾਨੂੰ ਸੰਤੁਲਤ ਖੁਰਾਕ ਅਤੇ ਯੋਗ ਆਸਨਾਂ ਨੂੰ ਆਪਣੀ ਰੋਜਾਨਾ ਦੀ ਜਿੰਦਗੀ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਬਿਮਾਰੀਆਂ ਤੋਂ ਦੂਰ ਕਰਕੇ ਸਿਹਤਮੰਦ ਅਤੇ ਨਰੋਏ ਸਮਾਜ ਸਿਰਜਣਾ ਕੀਤੀ ਜਾ ਸਕੇ। ਪਿੰਡ ਜਵਾਹਰਕੇ ਦੇ ਸਰਪੰਚ ਬੀਬੀ ਰਣਬੀਰ ਕੌਰ ਅਤੇ ਸੁਖਚੈਨ ਸਿੰਘ ਸਮੇਤ ਪੰਚਾਇਤ ਮੈਂਬਰਾਂ ਵੱਲੋਂ ਆਯੂਸ਼ ਟੀਮ ਨੂੰ ਕੈਂਪ ਦੌਰਾਨ ਵਿਸ਼ੇਸ ਸਨਮਾਨ ਚਿੰਨ੍ਹ ਦੇ ਕੇ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਰਾਜਨੀਤ ਹੋਮਿਓਪੈਥਿਕ ਮੈਡੀਕਲ ਅਫ਼ਸਰ, ਅਵਤਾਰ ਸਿੰਘ ਉੱਪਵੈਦ, ਕਰੀਤੀ ਰਾਣੀ ਉਪਵੈਦ, ਸੁਸ਼ੀਲ ਕੁਮਾਰ, ਸੁਖਜਿੰਦਰ ਕੌਰ ਹੋਮਿਓਪੈਥੀ ਵਿਭਾਗ, ਜਸਪ੍ਰੀਤ ਸਿੰਘ ਅਤੇ ਗੁਰਪ੍ਰੀਤ ਕੌਰ ਯੋਗਾ ਮਾਹਿਰ, ਰਾਮ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਕਮੇਟੀ, ਕਿਰਨਜੀਤ ਕੌਰ, ਤਰਸੇਮ ਸਿੰਘ ਅਤੇ ਧਲਵੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜਿਰ ਸਨ।