ਫਰੀਦਕੋਟ, 2 ਅਗਸਤ, ਦੇਸ਼ ਕਲਿਕ ਬਿਊਰੋ :
ਫ਼ਰੀਦਕੋਟ ਜ਼ਿਲ੍ਹੇ ਦੇ 22 ਸਾਲਾ ਨੌਜਵਾਨ ਆਕਾਸ਼ਦੀਪ ਸਿੰਘ ਨੇ ਕੈਨੇਡਾ ਦੇ ਕੈਲਗਰੀ ਵਿੱਚ ਮਾਨਸਿਕ ਤਣਾਅ ਕਾਰਨ ਖੁਦਕੁਸ਼ੀ ਕਰ ਲਈ। ਆਕਾਸ਼ਦੀਪ ਸਾਲ 2023 ਵਿੱਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਦੇ ਬਰੈਂਪਟਨ ਗਿਆ ਸੀ ਅਤੇ ਪੜ੍ਹਾਈ ਦੇ ਨਾਲ-ਨਾਲ ਪਾਰਟ-ਟਾਈਮ ਕੰਮ ਦੀ ਭਾਲ ਕਰ ਰਿਹਾ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ, ਉਹ ਲੰਬੇ ਸਮੇਂ ਤੋਂ ਨੌਕਰੀ ਨਾ ਮਿਲਣ ਕਾਰਨ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿਣ ਲੱਗ ਪਿਆ ਸੀ। ਕੁਝ ਸਮੇਂ ਤੋਂ ਉਹ ਕੈਲਗਰੀ ਵਿੱਚ ਰਹਿ ਰਿਹਾ ਸੀ, ਜਿੱਥੇ ਉਹ ਲਗਾਤਾਰ ਕੰਮ ਦੀ ਭਾਲ ਵਿੱਚ ਭਟਕ ਰਿਹਾ ਸੀ। ਇਸ ਤਣਾਅ ਕਾਰਨ ਉਸਨੇ ਖੁਦਕੁਸ਼ੀ ਦਾ ਕਦਮ ਚੁੱਕਿਆ।
ਪਰਿਵਾਰ ਇਸ ਖ਼ਬਰ ਤੋਂ ਹੈਰਾਨ ਹੈ ਅਤੇ ਆਕਾਸ਼ਦੀਪ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਵਿੱਚ ਜੁਟਿਆ ਹੋਇਆ ਹੈ।
