ਐਸ.ਸੀ.ਕਮਿਸ਼ਨ ਵਲੋਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਤੇ SSP ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

ਪੰਜਾਬ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ :

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਡਾਕਟਰ ਸੰਦੀਪ ਕੌਰ, ਸਹਾਇਕ ਡਾਇਰੈਕਟਰ ਭੌਤਿਕ/ਆਡੀਓ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਫੇਜ-4 ਮੁਹਾਲੀ ਜਿਲ੍ਹਾ ਐਸ.ਏ.ਐਸ.ਨਗਰ ਨੇ 20 ਜਨਵਰੀ 2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਦਫਤਰ ਦੇ ਮੁਖੀ ਸ੍ਰੀ ਅਸ਼ਵਨੀ ਕਾਲੀਆ ਵੱਲੋਂ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲੇ ਗਏ ਜਿਸ ਸਬੰਧੀ ਡਿਸਟ੍ਰਿਕਟ ਅਟਾਰਨੀ ਵਲੋਂ ਵੀ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਇਸ ਸਬੰਧੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੀ ਸੁਣਵਾਈ 4 ਅਗਸਤ 2025 ਨੂੰ ਰੱਖੀ ਗਈ ਹੈ ਅਤੇ ‘ ਤੱਥਾਂ ਤੇ ਆਧਾਰਤ ਮੁਕੰਮਲ ਰਿਪੋਰਟ ਐਸ.ਐਸ.ਪੀ. ਸਾਹਿਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਹਰਮਨਦੀਪ ਸਿੰਘ ਹੰਸ ਨੂੰ ਨਿੱਜੀ ਪੱਧਰ ਤੇ ਹਾਜਰ ਹੋਣ ਦਾ ਹੁਕਮ ਦਿੱਤਾ ਗਿਆ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਕਰਨ ਦਾ ਹੁਕਮ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਪਰਮਿੰਦਰ ਕੌਰ, ਪਤਨੀ ਸ੍ਰੀ ਭੂਸ਼ਨ ਕੁਮਾਰ, ਵਾਸੀ ਮਕਾਨ ਨੰ. 610 ਗਲੀ ਨੰ. ਚਾਰ ਸ਼ਹੀਦ ਊਧਮ ਸਿੰਘ ਕਲੋਨੀ ਸ਼ਾਹਰਵਾਰ ਗੇਟ, ਜਿਲਾ ਅੰਮ੍ਰਿਤਸਰ ਨੇ ਕਮਿਸ਼ਨ ਨੂੰ 17-03-2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਇਕ ਵਿਅਕਤੀ ਵਲੋਂ ਉਨ੍ਹਾਂ ਨੂੰ ਜਾਤੀ ਸੂਚਕ ਗਾਲ੍ਹਾਂ ਕੱਢਣ, ਘਰ ਦੇ ਬਾਹਰ ਕੰਮ ਜਾਣ ਸਮੇਂ ਅਸ਼ਲੀਲ ਗੱਲਾਂ ਬੋਲਣ ਅਤੇ ਨਜਾਇਜ ਵੀਡਿਓ ਬਣਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਸ ਸਬੰਧੀ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਤੋਂ ਵੀ ਜਾਂਚ ਕਰਵਾਈ ਗਈ ਪ੍ਰੰਤੂ ਅੱਜ ਤੱਕ ਇਸ ਮਾਮਲੇ ਵਿਚ ਬਣਦੀ ਕਾਰਵਾਈ ਦੋਸ਼ੀ ਵਿਅਕਤੀਆਂ ਖ਼ਿਲਾਫ਼ ਨਹੀਂ ਕੀਤੀ ਗਈ।
ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਮੁਕੰਮਲ ਰਿਪੋਰਟ ਲੈ ਕੇ ਮਿਤੀ 04-08-2025 ਨੂੰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਨਿੱਜੀ ਪੱਧਰ ਤੇ ਹਾਜ਼ਰ ਹੋਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਹੁਕਮ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।