ਲਗਾਤਾਰ ਪੈ ਰਹੇ ਮੀਂਹ ਕਾਰਨ ਸਕੂਲ ਬੰਦ

ਰਾਸ਼ਟਰੀ

ਬੀਤੇ ਕੱਲ੍ਹ ਐਤਵਾਰ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਲਖਨਊ, 4 ਅਗਸਤ, ਦੇਸ਼ ਕਲਿਕ ਬਿਊਰੋ :
 ਬੀਤੇ ਕੱਲ੍ਹ ਐਤਵਾਰ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਛੁੱਟੀ ਲਖਨਊ ਵਿੱਚ ਜ਼ਿਲ੍ਹਾ ਸਕੂਲ ਇੰਸਪੈਕਟਰ ਰਾਕੇਸ਼ ਪਾਂਡੇ ਵੱਲੋਂ ਐਲਾਨੀ ਗਈ ਹੈ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਜਿਨ੍ਹਾਂ ਬੱਚਿਆਂ ਨੂੰ ਸਕੂਲ ਭੇਜਿਆ ਗਿਆ ਹੈ, ਉਨ੍ਹਾਂ ਨੂੰ ਵਾਪਸ ਬੁਲਾਇਆ ਜਾਵੇ। ਹੁਕਮਾਂ ਵਿੱਚ ਦੇਰੀ ਕਾਰਨ ਕਈ ਸਕੂਲਾਂ ਦੇ ਬੱਚੇ ਸਕੂਲ ਚਲੇ ਗਏ ਸਨ। ਪਤਾ ਲੱਗਾ ਹੈ ਕਿ ਐਤਵਾਰ ਤੋਂ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ।
ਲਖਨਊ ਤੋਂ ਇਲਾਵਾ ਰਾਏਬਰੇਲੀ, ਅਮੇਠੀ, ਸੁਲਤਾਨਪੁਰ, ਬਹਿਰਾਈਚ ਅਤੇ ਅੰਬੇਡਕਰ ਨਗਰ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਡੀਐਮ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।