ਬਠਿੰਡਾ, 4 ਅਗਸਤ, ਦੇਸ਼ ਕਲਿਕ ਬਿਊਰੋ :
ਬਠਿੰਡਾ ਵਿਖੇ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਤਬੀਅਤ ਅੱਜ ਅਚਾਨਕ ਖ਼ਰਾਬ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ, ਜਦ ਉਹ ਲੈਂਡ ਪੁਲਿੰਗ ਖਿਲਾਫ਼ ਧਰਨੇ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਸਵਾਲਾਂ ਦਾ ਜਵਾਬ ਦਿੰਦਿਆਂ ਮਲੂਕਾ ਨੂੰ ਚੱਕਰ ਆਇਆ ਤੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਮੌਕੇ ’ਤੇ ਮੌਜੂਦ ਸਾਥੀਆਂ ਨੇ ਉਨ੍ਹਾਂ ਨੂੰ ਤੁਰੰਤ ਪਾਣੀ ਪਿਲਾਇਆ ਅਤੇ ਉਨ੍ਹਾਂ ਨੂੰ ਚੁੱਕ ਕੇ ਲੈ ਜਾਂਦੇ ਦੇਖੇ ਗਏ।
