ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਨਹੀਂ ਰਹੇ

ਪੰਜਾਬ

ਰਾਂਚੀ, 4 ਅਗਸਤ, ਦੇਸ਼ ਕਲਿਕ ਬਿਊਰੋ :
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਉਹ ਪਿਛਲੇ ਕੁਝ ਦਿਨਾਂ ਤੋਂ ਉੱਥੇ ਦਾਖਲ ਸਨ। ਨਿਊਰੋਲੋਜੀ, ਕਾਰਡੀਓਲੋਜੀ ਅਤੇ ਨੈਫਰੋਲੋਜੀ ਦੇ ਮਾਹਰ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਸੀ।
ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਉਨ੍ਹਾਂ ਨੂੰ ਬ੍ਰੇਨ ਸਟ੍ਰੋਕ ਹੋਇਆ ਸੀ। ਇਸ ਨਾਲ ਉਨ੍ਹਾਂ ਦੇ ਸਰੀਰ ਦੇ ਖੱਬੇ ਪਾਸੇ ਅਧਰੰਗ ਹੋ ਗਿਆ ਸੀ।
81 ਸਾਲਾ ਸ਼ਿਬੂ ਸੋਰੇਨ ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਹਨ। ਉਹ ਇੱਕ ਸਾਲ ਤੋਂ ਡਾਇਲਸਿਸ ‘ਤੇ ਸਨ। ਉਹ ਸ਼ੂਗਰ ਤੋਂ ਪੀੜਤ ਸਨ ਅਤੇ ਉਨ੍ਹਾਂ ਦੀ ਦਿਲ ਦੀ ਬਾਈਪਾਸ ਸਰਜਰੀ ਵੀ ਹੋਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।