ਵੈਕਟਰ ਬੌਰਨ ਬਿਮਾਰੀਆਂ ਸਬੰਧੀ ਹੈਲਥ ਇੰਸਪੈਕਟਰਾਂ ਨਾਲ ਮੀਟਿੰਗ

ਸਿਹਤ ਪੰਜਾਬ

ਬਠਿੰਡਾ, 4 ਅਗਸਤ : ਦੇਸ਼ ਕਲਿੱਕ ਬਿਓਰੋ

ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ ਡੇਂਗੂ, ਮਲੇਰੀਆ, ਹੈਪਾਟਾਈਟਸ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਜ਼ਿਲ੍ਹੇ ਦੇ ਹੈਲਥ ਇੰਸਪੈਕਟਰਾਂ ਨਾਲ ਮੀਟਿੰਗ ਕੀਤੀ ਗਈ।

ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦਾ ਮੁੱਖ ਮਕਸਦ ਵੈਕਟਰ ਬੋਰਨ ਬਿਮਾਰੀਆਂ ਸਬੰਧੀ ਅਗਾਂਹੂ ਪ੍ਰਬੰਧਾਂ ਦੀ ਸਮੀਖਿਆਂ ਕਰਨਾ ਹੈ ਤਾ ਜੋ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਬਿਮਾਰੀਆਂ ਤੋ ਲੋਕਾਂ ਨੂੰ ਬਚਾਇਆ ਜਾ ਸਕੇ। ਇਸ ਸਬੰਧੀ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਦੇ ਵਿਦਿਆਰਥੀਆਂ ਅਤੇ ਸ਼ਹਿਰ, ਪਿੰਡ ਪੱਧਰ ‘ਤੇ ਜਾਗਰੂਕ ਕੈਂਪ ਲਗਾਏ ਜਾਣ ਤਾ ਜੋ ਲੋਕ ਇਨ੍ਹਾਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ। ਇਸ ਸਬੰਧੀ ਸਮਾਜ ਸੇਵੀ ਸੰਸਥਾਵਾ ਦਾ ਵੀ ਸਹਿਯੋਗ ਲਿਆ ਜਾਵੇ। ਇਸ ਮੌਕੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨੀਆਂ ਤੋਂ ਇਲਾਵਾ ਦਸਤ, ਹੈਜਾ, ਟਾਈਫਾਇਡ , ਪੀਲੀਆ ਅਤੇ ਉਲਟੀਆਂ ਆਦਿ ਫੈਲਣ ਦਾ ਡਰ ਬਣਿਆ ਰਹਿੰਦਾ ਹੈ, ਜਿਨ੍ਹਾਂ ਤੋਂ ਥੋੜੀ ਜਿਹੀ ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ। ਇਸ ਦੌਰਾਨ ਸਪਰੇ ਕਰਨ ਦੇ ਢੰਗਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਕਰਿਤੀ ਨੇ ਦੱਸਿਆ ਕਿ ਡੇਂਗੂ ਮਲੇਰੀਆਂ ਅਤੇ ਚਿਕਨਗੁਨੀਆਂ ਤੋਂ ਬਚਣ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਖਤਮ ਕਰਨਾ ਚਾਹੀਦਾ ਹੈ। ਹਫ਼ਤੇ ਤੋਂ ਵੱਧ ਪਾਣੀ ਖੜਣ ਵਾਲੇ ਸੋਮਿਆਂ ਨੂੰ ਹਫ਼ਤੇ ਦੇ ਇੱਕ ਦਿਨ ਖਾਲੀ ਕਰਕੇ ਚੰਗੀ ਤਰ੍ਹਾਂ ਸੁਕਾ ਕੇ ਵਰਤੋਂ ਵਿੱਚ ਲਿਆਉਣੇ ਚਾਹੀਦੇ ਹਨ। ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਕਿ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤਾ ਜਾ ਰਿਹਾ ਹੈ ਅਤੇ ਘਰ ਵਿੱਚ ਆਸਾਨੀ ਨਾਲ ਬਨਾਇਆ ਜਾ ਸਕਦਾ ਹੈ। ਸਾਨੂੰ ਸੌਚ ਬਾਹਰ ਖੁੱਲ੍ਹੇ ਵਿੱਚ ਨਹੀਂ ਜਾਣਾ ਚਾਹੀਦਾ, ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਉਨ੍ਹਾਂ ਹੈਲਥ ਇੰਸਪੈਕਰਾਂ ਨੂੰ ਦੱਸਿਆ ਕਿ ਸੀਵਰੇਜ ਲੀਕ ਵਾਲੇ ਇਲਾਕਿਆਂ ਵਿੱਚ ਪਾਣੀ ਦੈ ਸੈਂਪਲ ਜਰੂਰ ਭਰਨੇ ਹਨ । ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਨਹੀਂ ਖਾਣਾ ਚਾਹੀਦਾ। ਬਜ਼ਾਰਾਂ ਵਿੱਚੋਂ ਲਿਆ ਕੇ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਣਾ ਚਾਹੀਦਾ ਹੈ। ਮੱਖੀਆਂ ਤੋਂ ਬਚਾਅ ਲਈ ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।

ਡਾ. ਕਨਿਕਾ ਗੋਇਲ ਨੇ ਦੱਸਿਆ ਕਿ ਖਾਣਾ ਬਣਾਉਣ, ਖਾਣਾ ਖਾਣ, ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਓਪਰੋਕਤ ਕੋਈ ਵੀ ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਦੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਇਨ੍ਹਾਂ ਬਿਮਾਰੀਆਂ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਹੱਥ ਧੌਣ ਦੀ ਪ੍ਰੀਕ੍ਰਿਆ ਅਤੇ ਘਰ ਵਿੱਚ ਓ.ਆਰ.ਐਸ ਬਨਾਉਣ ਦੀ ਵਿਧੀ ਸਬੰਧੀ ਵੀ ਜਾਣਕਾਰੀ ਦਿੱਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।