ਕਪੂਰਥਲਾ : ਜਿਮ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼

ਪੰਜਾਬ

ਕਪੂਰਥਲਾ, 5 ਅਗਸਤ, ਦੇਸ਼ ਕਲਿਕ ਬਿਊਰੋ:
ਕਪੂਰਥਲਾ ਦੇ ਜੱਲੋਖਾਨਾ ਇਲਾਕੇ ਵਿੱਚ ਸਥਿਤ ਪਾਵਰ ਹੈਲਥ ਕਲੱਬ (ਜਿਮ) ਦੇ ਬਾਥਰੂਮ ਵਿੱਚੋਂ ਅੱਜ ਸਵੇਰੇ ਇੱਕ ਨੌਜਵਾਨ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਪ੍ਰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਖੇੜਾ ਮਾਝਾ ਦਾ ਰਹਿਣ ਵਾਲਾ ਸੀ, ਜੋ ਪਿਛਲੇ ਤਿੰਨ ਮਹੀਨਿਆਂ ਤੋਂ ਇਸ ਜਿਮ ਵਿੱਚ ਆਉਂਦਾ ਸੀ।
ਨੌਜਵਾਨ ਕੋਲੋਂ ਇੱਕ ਟੀਕਾ ਵੀ ਬਰਾਮਦ ਹੋਇਆ ਹੈ, ਜਿਸ ਕਾਰਨ ਸ਼ੱਕ ਹੈ ਕਿ ਉਸਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਫਿਲਹਾਲ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਪ੍ਰਦੀਪ ਸਟੀਰੌਇਡ ਟੀਕੇ ਲੈ ਰਿਹਾ ਸੀ ਜਾਂ ਕਿਸੇ ਕਿਸਮ ਦਾ ਨਸ਼ਾ ਲੈ ਰਿਹਾ ਸੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।