ਲਾਲ ਕਿਲ੍ਹੇ ‘ਚ ‘ਬੰਬ’ ਨਹੀਂ ਲੱਭ ਸਕੇ ਪੁਲਿਸ ਮੁਲਾਜ਼ਮ, 7 ਮੁਅੱਤਲ

ਦਿੱਲੀ ਰਾਸ਼ਟਰੀ

ਨਵੀਂ ਦਿੱਲੀ, 5 ਅਗਸਤ, ਦੇਸ਼ ਕਲਿਕ ਬਿਊਰੋ :
ਲਾਲ ਕਿਲ੍ਹੇ ‘ਚ ਸੁਰੱਖਿਆ ਅਭਿਆਸ ਦੌਰਾਨ ਇੱਕ ਡਮੀ ਬੰਬ ਦਾ ਪਤਾ ਨਾ ਲੱਗਣ ਤੋਂ ਬਾਅਦ ਇੱਕ ਕਾਂਸਟੇਬਲ ਅਤੇ ਇੱਕ ਹੈੱਡ ਕਾਂਸਟੇਬਲ ਸਮੇਤ ਦਿੱਲੀ ਪੁਲਿਸ ਦੇ ਸੱਤ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਮੁਅੱਤਲ ਕੀਤੇ ਗਏ ਪੁਲਿਸ ਮੁਲਾਜ਼ਮਾਂ ਨੂੰ ਲਾਲ ਕਿਲ੍ਹੇ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ।
ਦਿੱਲੀ ਪੁਲਿਸ ਦੇ ਅਨੁਸਾਰ, ਸੁਰੱਖਿਆ ਵਿੱਚ ਲਾਪਰਵਾਹੀ ਲਈ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ 15 ਅਗਸਤ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਦਿੱਲੀ ਪੁਲਿਸ ਰੋਜ਼ਾਨਾ ਅਭਿਆਸ ਕਰਦੀ ਹੈ।
ਸਪੈਸ਼ਲ ਸੈੱਲ ਦੀ ਇੱਕ ਟੀਮ ਬੀਤੇ ਦਿਨੀ ਸਾਦੇ ਕੱਪੜਿਆਂ ਵਿੱਚ ਲਾਲ ਕਿਲ੍ਹੇ ਦੇ ਅਹਾਤੇ ਵਿੱਚ ਇੱਕ ਡਮੀ ਬੰਬ ਲੈ ਕੇ ਦਾਖਲ ਹੋਈ। ਉਸ ਸਮੇਂ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਬੰਬ ਦਾ ਪਤਾ ਨਹੀਂ ਲਗਾ ਸਕੇ। ਇਸ ਲਈ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ।
ਇਹ ਧਿਆਨ ਦੇਣ ਯੋਗ ਹੈ ਕਿ ਆਜ਼ਾਦੀ ਦਿਵਸ ਦਾ ਮੁੱਖ ਜਸ਼ਨ ਲਾਲ ਕਿਲ੍ਹੇ ‘ਚ ਹੁੰਦਾ ਹੈ। ਇਸ ਵਿੱਚ ਪ੍ਰਧਾਨ ਮੰਤਰੀ ਦੇਸ਼ ਨੂੰ ਸੰਬੋਧਨ ਕਰਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।