ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤਨਖਾਹੀਆ ਕਰਾਰ

ਪੰਜਾਬ

ਅੰਮ੍ਰਿਤਸਰ, 6 ਅਗਸਤ, ਦੇਸ਼ ਕਲਿੱਕ ਬਿਓਰੋ :

ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਅੱਗੇ ਹਰਜੋਤ ਸਿੰਘ ਬੈਂਸ ਹੋ ਕੇ ਆਪਣੀ ਗਲਤੀ ਕਬੂਲ ਕੀਤੀ। ਉਨ੍ਹਾਂ ਮੰਨਿਆਂ ਕਿ ਉਹ ਉਥੇ ਹਾਜ਼ਰ ਸਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਹੀਦੀ ਨਾਲ ਕਰਵਾਏ ਸਬੰਧਤ ਸਮਾਗਮ ਵਿੱਚ ਮਰਿਆਦਾ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਪੁੱਛਿਆ ਕਿ ਕੀ ਤੁਸੀਂ ਪ੍ਰੋਗਰਾਮ ਨੂੰ ਰੋਕਿਆ ਜਦੋਂ ਗੀਤ ਚਲੇ। ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੂੱਚੇ ਸਿੱਖ ਜਗਤ ਤੋਂ ਮੁਆਫੀ ਮੰਗੀ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹਰਜੋਤ ਸਿੰਘ ਬੈਂਸ ਨੂੰ ਤਨਖਾਹ ਲਗਾਈ ਗਈ।

ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਕੀਤਾ ਗਿਆ ਕਿ ਸਰਕਾਰਾਂ ਨੂੰ ਗੁਰੂਆਂ ਸਬੰਧੀ ਵਿਚਾਰ ਗੋਸ਼ਟੀਆਂ ਕਰਵਾਉਣੀਆਂ ਚਾਹੀਦੇ ਹਨ। ਗੁਰੂ ਮਰਿਆਦਾ ਦਾ ਧਿਆਨ ਰੱਖਿਆ ਜਾਵੇਗਾ। ਇਸ ਸਬੰਧੀ ਐਸਜੀਪੀਸੀ ਦਾ ਸਹਿਯੋਗ ਲਿਆ ਜਾਵੇ। ਨਗਰ ਕੀਰਤਨ ਕੱਢਣੇ, ਧਾਰਮਿਕ ਸਮਾਗਮ ਕਰਾਉਣੇ ਸਿੱਖ ਸੰਸਥਾਵਾਂ ਦਾ ਕਾਰਜ ਹੈ।

ਜ਼ਿਕਰਯੋਗ ਹੈ ਕਿ ਹਰਜੋਤ ਬੈਂਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦਾ ਮਾਮਲਾ ’ਚ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਜਿਸ ਕਾਰਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫ਼ਰ ਨੂੰ ਤਲਬ ਕੀਤਾ ਗਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।