ਸੁਣੀਆਂ ਸਮੱਸਿਆਵਾਂ, ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਦਿਵਾਇਆ ਭਰੋਸਾ
ਬਠਿੰਡਾ, 6 ਅਗਸਤ : ਦੇਸ਼ ਕਲਿੱਕ ਬਿਓਰੋ
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਰੀਅਲ ਅਸਟੇਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਨਾਲ ਈਜੀ ਰਜਿਸਟਰੀ ਦੇ ਮੱਦੇਨਜ਼ਰ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਖੇਤਰੀ ਅਫਸਰ ਮੈਡਮ ਹਰਸ਼ਿਤ ਸ਼ਰਮਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਿਥੇ ਰੀਅਲ ਅਸਟੇਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਈਜੀ ਰਜਿਸਟਰੀ ਸਬੰਧੀ ਸਮੱਸਿਆਵਾਂ ਨੂੰ ਸੁਣਿਆਂ ਉਥੇ ਹੀ ਉਨ੍ਹਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਕੋਲੋਂ ਈਜੀ ਰਜਿਸਟਰੀ ਨੂੰ ਹੋਰ ਸੁਖਾਲਾ ਕਰਨ ਲਈ ਲੋੜੀਂਦੇ ਸੁਝਾਅ ਵੀ ਲਏ।
ਇਸ ਮੌਕੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ‘ਚ ਲਿਆਂਦਾ ਕਿ ਰਜਿਸਟਰੀ ਸਮੇਂ ਆਨ-ਲਾਇਨ ਟੋਕਨ ਸਿਸਟਮ ਅਤੇ ਕੈਮਰੇ ਆਦਿ ਲਗਾਏ ਜਾਣ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕਰਵਾਇਆ ਜਾਵੇਗਾ।
ਇਸ ਮੌਕੇ ਰੀਅਲ ਅਸਟੇਟ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਪ੍ਰਾਪਰਟੀ ਡੀਲਰ ਆਦਿ ਹਾਜ਼ਰ ਸਨ।