ਮੋਹਾਲੀ, 6 ਅਗਸਤ, ਦੇਸ਼ ਕਲਿੱਕ ਬਿਓਰੋ :
ਮੋਹਾਲੀ ਦੇ ਇੰਡਸਟਰੀਅਲ ਫੇਜ 9 ਖੇਤਰ ਵਿੱਚ ਇਕ ਫੈਕਟਰੀ ਵਿੱਚ ਸਿਲੰਡਰ ਫੱਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਫੈਕਟਰੀ ਵਿੱਚ ਹੋਏ ਧਮਾਕੇ ਕਾਰਨ 2 ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਤੱਕ ਹਿਲ ਗਈਆਂ। ਅਜੇ ਤੱਕ ਧਮਾਕੇ ਦੀ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ਉਤੇ ਪਹੁੰਚੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਐਕਸੀਜਨ ਸਿਲੰਡਰ ਦੀ ਫੈਕਟਰੀ ਹੈ ਜਿੱਥੇ ਇਹ ਧਮਾਕਾ ਹੋਇਆ ਹੈ।