ਬਠਿੰਡਾ, 6 ਅਗਸਤ : ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਪੁਲਿਸ ਵਲੋਂ ਭੁੱਚੋ ਅਤੇ ਫੂਲ ਦੇ ਸ਼ੱਕੀ ਇਲਾਕਿਆਂ ਵਿੱਚ ਨਸ਼ੇ ਵਿਰੁੱਧ ਇੱਕ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ।
ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਮਕਸਦ ਨਸ਼ੇ ਨਾਲ ਸਬੰਧਤ ਗਤੀਵਿਧੀਆਂ ਨੂੰ ਜੜ੍ਹ ਤੋਂ ਖਤਮ ਕਰਨਾ ਅਤੇ ਮਾੜੇ ਅਨਸਰਾਂ ਉੱਤੇ ਨਕੇਲ ਕੱਸਣਾ ਹੈ।
ਇਸ ਮੌਕੇ ਐਸਐਸਪੀ ਨੇ ਕਿਹਾ ਕਿ ਬਠਿੰਡਾ ਪੁਲਿਸ ਨਸ਼ਾ ਮੁਕਤ ਸਮਾਜ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਨਿਰੰਤਰ ਯਤਨ ਕਰ ਰਹੀ ਹੈ।