ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ, ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ

ਪੰਜਾਬ

ਚੰਡੀਗੜ੍ਹ, 6 ਅਗਸਤ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਵੱਲੋਂ ਭਲਕੇ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ‘ਆਪ’ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਅੰਦੋਲਨ ਨੂੰ ਤੇਜ਼ ਕਰਨ ਲਈ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ 7 ਅਗਸਤ ਨੂੰ ਦੁਪਹਿਰ 12 ਵਜੇ ਪਾਰਟੀ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਇੱਕ ਹੰਗਾਮੀ ਸਾਂਝੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ ਅਤੇ ਹੋਰ ਭਖਦੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।