ਮੋਰਿੰਡਾ, 6 ਅਗਸਤ (ਭਟੋਆ)
ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਚੰਨੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਬੂਰਮਾਜਰਾ ਵੱਲੋਂ ਕੀਤੀ ਗਈ ਮੰਗ ‘ਤੇ ਕਲੱਬ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਦੇ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਅਤੇ ਰਾਜੂ ਕੰਗ ਨੇ ਦੱਸਿਆ ਕਿ ਉਹਨਾਂ ਵੱਲੋਂ ਕਲੱਬ ਲਈ ਸਪੋਰਟਸ ਕਿੱਟਾਂ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੂੰ ਦੱਸਿਆ ਕਿ ਪਿੰਡ ਵਿੱਚ ਨੌਜਵਾਨਾਂ ਦਾ ਖੇਡਾਂ ਪ੍ਰਤੀ ਉਤਸਾਹ ਕਾਫੀ ਵਧਿਆ ਹੈ ਅਤੇ ਕਲੱਬ ਦੇ ਨੌਜਵਾਨ ਹੁਣ ਪਿੰਡ ਦੇ ਦੂਸਰੇ ਨੌਜਵਾਨਾਂ ਨੂੰ ਵੀ ਖੇਡਾਂ ਪ੍ਰਤੀ ਜਾਗਰੂਕ ਕਰ ਰਹੇ ਹਨ। ਇਸ ਮੌਕੇ ‘ਤੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਕਲੱਬ ਨੂੰ ਕ੍ਰਿਕਟ ਅਤੇ ਵਾਲੀਬਾਲ ਦੀਆਂ ਕਿੱਟਾਂ ਦਿੱਤੀਆਂ ਗਈਆਂ। ਇਸ ਮੌਕੇ ‘ਤੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਯੋਗ ਅਗਵਾਈ ਵਿੱਚ ਪੰਜਾਬ ਵਿੱਚ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦਾ ਵੱਡਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਸ. ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਦੀ ਨੌਜਵਾਨ ਪੀੜ੍ਹੀ ਖੇਡਾਂ ਵੱਲ ਹੋ ਤੁਰੀ ਹੈ। ਉਨ੍ਹਾਂ ਦੱਸਿਆ ਕਿ ਹਲਕਾ ਸ਼੍ਰੀ ਚਮਕੌਰ ਸਾਹਿਬ ਵਿੱਚ ਲਗਭਗ 60 ਸਟੇਡੀਅਮ ਤਿਆਰ ਹੋ ਰਹੇ ਹਨ ਅਤੇ ਕਲੱਬਾਂ ਨੂੰ 2 ਸੌ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਹਲਕੇ ਵਿੱਚ ਲਗਭਗ 90 ਫੀਸਦੀ ਨਸ਼ਾ ਖਤਮ ਹੋ ਚੁੱਕਿਆ ਹੈ ਅਤੇ ਸ. ਭਗਵੰਤ ਸਿੰਘ ਮਾਨ ਦੀ ਸੋਚ ‘ਤੇ ਪਹਿਰਾ ਦਿੰਦਿਆਂ ਹੋਇਆਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਓ.ਐਸ.ਡੀ. ਜਗਤਾਰ ਸਿੰਘ ਘੜੂੰਆਂ, ਜ਼ਿਲ੍ਹਾ ਟਰੇਡ ਵਿੰਗ ਦੇ ਇੰਚਾਰਜ ਨਵਦੀਪ ਸਿੰਘ ਟੋਨੀ, ਸੁਖਜਿੰਦਰ ਸਿੰਘ ਸੋਹੀ ਨਥਮਲਪੁਰ, ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਦੇ ਪ੍ਰਧਾਨ ਅੰਮ੍ਰਿਤ ਪਾਲ ਸਿੰਘ, ਹਰਮਨ ਕੰਗ, ਲਾਡੀ ਕੰਗ, ਅਭੀ ਕੰਗ, ਮਨੀ ਕੰਗ, ਜਸਵੀਰ ਸਿੰਘ, ਨਵਕਿਰਨ ਨਵੀ ਕੰਗ, ਅਮਨ ਕੰਗ, ਜੇਪੀ ਕੰਗ, ਰੂਪਾ ਕੰਗ, ਰਜਿੰਦਰ ਸਿੰਘ ਰਾਜਾ ਚਕਲਾਂ, ਜਗਮੋਹਨ ਸਿੰਘ, ਮਿਹਰਬਾਨ, ਅੰਮ੍ਰਿਤਪਾਲ ਕੌਰ ਨਾਗਰਾ, ਮਨਜੀਤ ਕੌਰ, ਕੇਵਲ ਜੋਸ਼ੀ ਆਦਿ ਵੀ ਸ਼ਾਮਿਲ ਸਨ।