ਚੰਡੀਗੜ੍ਹ, 6 ਅਗਸਤ, ਦੇਸ਼ ਕਲਿੱਕ ਬਿਓਰੋ :
ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ਨੀਤੀ ਉਤੇ ਅੱਜ ਸੁਣਵਾਈ ਹੋਈ ਹੈ।ਹਾਈਕੋਰਟ ਨੇ ਲੈਂਡ ਪੂਲਿੰਗ ਨੀਤੀ ਨੂੰ ਇਕ ਦਿਨ ਲਈ ਹੋਲਡ ਕਰ ਦਿੱਤਾ ਗਿਆ ਹੈ। ਹੁਣ ਇਸ ਉਤੇ ਭਲਕੇ 7 ਅਗਸਤ ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਇਹ ਪਟੀਸ਼ਨ ਐਡਵੋਕੇਟ ਗੁਰਦੀਪ ਸਿੰਘ ਫਾਗਲਾ ਵੱਲੋਂ ਦਾਇਰ ਕੀਤੀ ਗਈ ਹੈ। ਹਾਈਕੋਰਟ ਵਿੱਚ ਸੁਣਵਾਈ ਦੌਰਾਨ ਇਹ ਵੀ ਗੱਲ ਹੋਈ ਕਿ ਜਿਨ੍ਹਾਂ ਲੋਕਾਂ ਕੋਲ ਜ਼ਮੀਨ ਨਹੀਂ ਹੈ, ਪ੍ਰੰਤੂ ਉਸ ਨਾਲ ਕਿਸੇ ਨਾ ਕਿਸੇ ਨਾਲ ਜੁੜੇ ਹਨ ਉਨ੍ਹਾਂ ਲਈ ਨੀਤੀ ਵਿੱਚ ਕੀ ਹੈ।