ਕੈਂਪ ਦੌਰਾਨ 500 ਮਰੀਜ਼ਾਂ ਦੀ ਕੀਤੀ ਗਈ ਜਾਂਚ
ਮੋਰਿੰਡਾ, 7 ਅਗਸਤ (ਭਟੋਆ)
ਪੰਜਾਬ ਸਰਕਾਰ ਵੱਲੋਂ ਲੋਕ ਹਿਤ ਵਿੱਚ ਲਗਾਏ ਜਾ ਰਹੇ ਮੁਫਤ ਆਯੁਸ਼ ਕੈਂਪਾਂ ਦੀ ਲੜੀ ਤਹਿਤ ਵੱਖ ਵੱਖ ਥਾਵਾਂ ‘ਤੇ ਮੁਫਤ ਆਯੂਸ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਆਯੂਸ਼ ਵਿਭਾਗ ਪੰਜਾਬ ਵੱਲੋਂ ਪਿੰਡ ਦੁਮਣਾ ਵਿਖੇ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਅਫਸਰ ਡਾ. ਮਨਪ੍ਰੀਤ ਕੌਰ ਧੀਮਾਨ (ਹੋਮੀਓਪੈਥਿਕ) ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਸਰਪੰਚ ਮਨਜੀਤ ਕੌਰ ਨੇ ਕੀਤਾ। ਉਹਨਾਂ ਦੱਸਿਆ ਕਿ ਮੁਖੀ ਹੋਮਿਓਪੈਥਿਕ ਅਤੇ ਡਾਇਰੈਕਟਰ ਆਯੁਰਵੇਦਾ ਦੀ ਰਹਿਨੁਮਾਈ ਹੇਠ ਲਗਾਏ ਗਏ ਇਸ ਮੁਫਤ ਮੈਡੀਕਲ ਜਾਂਚ ਕੈਂਪ ਵਿੱਚ ਆਯੁਰਵੈਦਿਕ ਅਤੇ ਹੋਮਿਓਪੈਥਿਕ ਦੇ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ। ਡਾਕਟਰ ਮਨਪ੍ਰੀਤ ਕੌਰ ਧੀਮਾਨ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਮੁਖੀ ਹੋਮਿਓਪੈਥਿਕ ਵਿਭਾਗ ਡਾਕਟਰ ਹਰਿੰਦਰਪਾਲ ਸਿੰਘ, ਡਾਇਰੈਕਟਰ ਆਯੁਰਵੇਦਿਕ ਡਾਕਟਰ ਰਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਰਜੀਵ ਜਿੰਦੀਆ ਅਤੇ ਜਿਲਾ ਆਯੁਰਵੈਦਿਕ ਅਫਸਰ ਡਾਕਟਰ ਪਰਮਜੀਤ ਸੈਣੀ ਦੀ ਟੀਮ ਦੀ ਅਗਵਾਈ ਵਿੱਚ ਪਿੰਡ ਵਿਖੇ ਆਯੋਜਿਤ ਇਸ ਕੈਂਪ ਦੌਰਾਨ 500 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ‘ਤੇ ਡਾਕਟਰ ਮਨਪ੍ਰੀਤ ਕੌਰ, ਡਿਸਪੈਂਸਰ ਅਰਵਿੰਦਰ ਕੌਰ ਤੇ ਖੁਸ਼ਵੰਤ ਕੌਰ, ਆਯੁਰਵੈਦਿਕ ਡਾਕਟਰ ਕਿਰਨਜੋਤ ਕੌਰ, ਡਾਕਟਰ ਇੰਦਰਜੀਤ ਕੌਰ, ਉਪ ਵੈਦ ਗੋਲੇ ਵਾਲੀਪਰਵਿੰਦਰ ਸਿੰਘ,ਉਪਵੈਦ ਦਿਨੇਸ਼ ਕੁਮਾਰ ਵੋਕੇਸ਼ ਜੋਸ਼ੀ ਵੱਲੋਂ ਕੁੱਲ 500 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਮੁਫਤ ਦਿੱਤੀਆਂ ਗਈਆਂ।