ਮਾਨਸਾ, 07 ਅਗਸਤ: ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਰਤਿੰਦਰਪਾਲ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਤਹਿਤ ਹਰਾ-ਭਰਾ ਆਂਗਣਵਾੜੀ ਸੈਂਟਰ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ‘ਚ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਨਾਲ ਹੀ ਹਰ ਇੱਕ ਆਂਗਣਵਾੜੀ ਵਰਕਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੌਦੇ ਲਗਾਉਣ ਤੋਂ ਇਲਾਵਾ ਇੰਨ੍ਹਾਂ ਦੀ ਬੱਚਿਆਂ ਵਾਂਗ ਸੰਭਾਲ ਵੀ ਕਰਨ ਤਾਂ ਜੋ ਵਾਤਾਵਰਣ ਨੂੰ ਸੁੰਦਰ ਤੇ ਸਵੱਛ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ ਆਂਗਣਵਾੜੀ ਸੈਂਟਰਾਂ ਨੂੰ ਸੰਦਰ ਬਣਾਉਣਾ ਹੀ ਨਹੀਂ ਸਗੋਂ ਸਾਡੀਆਂ ਪੀੜ੍ਹੀਆਂ ਨੂੰ ਵਾਤਾਵਰਣ ਪ੍ਰਤੀ ਜਿੰਮੇਵਾਰ ਬਣਾਉਣ ਲਈ ਵੀ ਇਕ ਚੰਗਾ ਕਾਰਜ ਹੈ।
