ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ‘ਤੇ ਕੀਤੇ ਨਿਰਦੇਸ਼ ਜਾਰੀ

ਪੰਜਾਬ

ਫਰੀਦਕੋਟ, 7 ਅਗਸਤ, ਦੇਸ਼ ਕਲਿੱਕ ਬਿਓਰੋ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਨੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ, ਹਾਜ਼ਰ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਲ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਹਰੇਕ ਨਾਗਰਿਕ ਤੱਕ ਸੁਵਿਧਾਵਾਂ ਪਹੁੰਚਣ, ਤੇ ਇਸ ਕੰਮ ਵਿੱਚ ਕਿਸੇ ਵੀ ਅਧਿਕਾਰੀ ਜਾਂ ਵਿਭਾਗ ਵਲੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ । ਉਨ੍ਹਾਂ ਨੇ ਆਮ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਹਮੇਸ਼ਾਂ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।

ਸ. ਸੰਧਵਾਂ ਨੇ ਦੱਸਿਆ ਲੋਕ ਮਿਲਣੀ ਪ੍ਰੋਗਰਾਮ ਕਰਨ ਦਾ ਮੁੱਖ ਮੰਤਵ ਹੀ ਲੋਕਾ ਨੂੰ ਆਪਣੇ ਕੰਮ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਦੇਣਾ ਹੈ। ਉਨ੍ਹਾਂ ਕਿਹਾ ਕਿ ਅੱਗੇ ਵੀ ਸਮੇਂ ਸਮੇਂ ਤੇ ਲੋਕ ਮਿਲਣੀ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਉਨ੍ਹਾਂ ਵੱਲੋਂ ਲਗਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ।

ਇਸ ਮੌਕੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।