ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਟੇਸ਼ਨ ਚੁਆਇਸ ਕੀਤੀ ਬੰਦ

ਪੰਜਾਬ

ਸਕੂਲਾਂ ’ਚ ਭਰੀਆਂ ਅਤੇ ਖਾਲੀ ਅਸਾਮੀਆਂ ਦਾ ਡਾਟਾ ਅਪਡੇਟ ਕਰਨ ਸਬੰਧੀ ਪੱਤਰ ਜਾਰੀ

ਚੰਡੀਗੜ੍ਹ, 7 ਅਗਸਤ, ਦੇਸ਼ ਕਲਿੱਕ ਬਿਓਰੋ :

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਟੇਸ਼ਨ ਚੁਆਇਸ ਦੀ ਚਲਾਈ ਜਾ ਰਹੀ ਪ੍ਰਕਿਰਿਆ ਹਾਲ ਦੀ ਘੜੀ ਬੰਦ ਕਰ ਦਿੱਤੀ ਗਈ ਹੈ। ਇਸ ਸਬੰਧੀ ਇਕ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਤਕਨੀਕੀ ਕਾਰਨਾਂ ਕਰਕੇ ਸਟੇਸ਼ਨ ਚੋਣ ਦੀ ਪ੍ਰਕਿਰਿਆ ਬੰਦ ਕੀਤੀ ਜਾਂਦੀ ਹੈ।

ਇਕ ਹੋਰ ਵੱਖਰਾ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਸਮੂਹ ਸਕੂਲ ਮੁੱਖੀਆਂ ਨੂੰ ਈ ਪੰਜਾਬ ਸਕੂਲ ਪੋਰਟਲ ਉਤੇ ਅਸਾਮੀਆਂ ਦਾ ਡਾਟਾ ਅਪਡੇਟ ਕਰਨ ਸਬੰਧੀ ਕਿਹਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।