ਚੰਡੀਗੜ੍ਹ, 7 ਅਗਸਤ, ਦੇਸ਼ ਕਲਿਕ ਬਿਊਰੋ :
ਅੱਜ ਤੋਂ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਸਥਿਤੀ ਆਮ ਰਹਿਣ ਵਾਲੀ ਹੈ। ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਮੌਨਸੂਨ ਦੇ ਸਰਗਰਮ ਹੋਣ ਕਾਰਨ ਦਰਿਆਵਾਂ ਅਤੇ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਬੁੱਧਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ Pocket Rain ਦੇਖਣ ਨੂੰ ਮਿਲੀ। ਪਰ ਜ਼ਿਆਦਾਤਰ ਜ਼ਿਲ੍ਹੇ ਮੀਂਹ ਤੋਂ ਬਿਨਾਂ ਰਹੇ। ਜਿਸ ਕਾਰਨ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਇਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਹੋਇਆ ਹੈ, ਪਰ ਇਹ ਆਮ ਦੇ ਨੇੜੇ ਹੈ।
ਇਸ ਦੇ ਨਾਲ ਹੀ ਸੂਬੇ ਦਾ ਸਭ ਤੋਂ ਗਰਮ ਇਲਾਕਾ ਲੁਧਿਆਣਾ ਦਾ ਸਮਰਾਲਾ ਸੀ, ਜਿੱਥੇ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਤਾਪਮਾਨ 34.5 ਡਿਗਰੀ, ਲੁਧਿਆਣਾ 33.6 ਡਿਗਰੀ, ਪਟਿਆਲਾ 33.1 ਡਿਗਰੀ, ਫਰੀਦਕੋਟ 34.2 ਡਿਗਰੀ ਰਿਹਾ।
ਇਸ ਦੇ ਨਾਲ ਹੀ ਪਟਿਆਲਾ ਵਿੱਚ ਵੀ 13.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਅੰਮ੍ਰਿਤਸਰ, ਮੋਹਾਲੀ ਅਤੇ ਰੂਪਨਗਰ ਵਿੱਚ ਵੀ ਹਲਕੀ ਬਾਰਿਸ਼ ਦੇਖੀ ਗਈ।
ਅੱਜ ਤੋਂ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਕੁਝ ਇਲਾਕਿਆਂ ਵਿੱਚ, ਖਾਸ ਕਰਕੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ। ਜਦੋਂ ਕਿ ਸੂਬੇ ਦੇ ਕਈ ਜ਼ਿਲ੍ਹੇ ਸੁੱਕੇ ਰਹਿਣਗੇ। ਦਰਅਸਲ, ਸੂਬੇ ਵਿੱਚ ਕੁਝ ਦਿਨਾਂ ਲਈ ਮਾਨਸੂਨ ਸੁਸਤ ਰਹਿਣ ਵਾਲਾ ਹੈ।
