ਮਾਨਸਾ, 8 ਅਗਸਤ, ਦੇਸ਼ ਕਲਿਕ ਬਿਊਰੋ :
ਮਾਨਸਾ ਸ਼ਹਿਰ ’ਚ ਇੱਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। 14 ਸਾਲਾ ਲੜਕੀ ਨਾਲ ਇਹ ਘਿਨੌਣਾ ਕਾਰਨਾਮਾ ਇਕ 45 ਸਾਲਾ ਸ਼ੈਲਰ ਮਾਲਕ ਵੱਲੋਂ ਕੀਤਾ ਗਿਆ।
ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੂੰ ਨੇੜੇ ਰਹਿੰਦੀ ਔਰਤ ਨੇ ਮਹਿੰਦੀ ਲਗਵਾਉਣ ਦੇ ਬਹਾਨੇ ਘਰ ਬੁਲਾਇਆ, ਜਿੱਥੇ ਸ਼ੈਲਰ ਮਾਲਕ ਭੀਮ ਨੇ ਉਸ ਨਾਲ ਜ਼ਬਰਦਸਤੀ ਕੀਤੀ।ਮੁਲਾਜ਼ਮਾਂ ਨੇ ਲੜਕੀ ਨੂੰ ਧਮਕੀਆਂ ਵੀ ਦਿੱਤੀਆਂ ਕਿ ਜੇਕਰ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਸ ਦੀ ਜਾਨ ਲੈ ਲੈਣਗੇ।
ਇਸ ਮਾਮਲੇ ਦਾ ਹਫ਼ਤਾ ਪਹਿਲਾਂ ਪਰਿਵਾਰ ਨੂੰ ਪਤਾ ਲੱਗਾ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਲੜਕੀ ਦਾ ਹਸਪਤਾਲ ’ਚ ਮੈਡੀਕਲ ਹੋਇਆ।
ਥਾਣਾ ਸਿਟੀ 2 ਦੇ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ 2 ਔਰਤਾਂ ਸਮੇਤ 5 ਵਿਅਕਤੀਆਂ ਖ਼ਿਲਾਫ਼ ਪੀੜਤ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਹੋਇਆ ਹੈ। ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਹੋਰਾਂ ਦੀ ਤਲਾਸ਼ ਜਾਰੀ ਹੈ।
